
ਨਵੀਂ ਦਿੱਲੀ: ਮਨੁੱਖੀ ਅਧਿਕਾਰਾਂ ਲਈ ਲੰਮਾ ਸਮਾਂ ਕਾਨੂੰਨੀ ਲੜਾਈ ਲੜਨ ਵਾਲੇ ਅਤੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਾਲੇ ਉੱਘੇ ਵਕੀਲ ਐਚ.ਐਸ. ਫੂਲਕਾ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਐਚ.ਐਸ. ਫੂਲਕਾ ਪਿਛਲੇ 42 ਸਾਲਾਂ ਤੋਂ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਅਦਾਲਤੀ ਲੜਾਈ ਲੜ ਰਹੇ ਹਨ। ਉਹਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਢਾਈ ਸੌ ਤੋਂ ਵੱਧ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਜਦੋਂ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਸੀ, ਉਸ ਸਮੇਂ ਕੇਵਲ ਭਾਜਪਾ ਹੀ ਅਜਿਹੀ ਪਾਰਟੀ ਸੀ ਜਿਸ ਨੇ ਸੜਕ ਤੋਂ ਲੈ ਕੇ ਸੰਸਦ ਤੱਕ ਪੀੜਤਾਂ ਦੀ ਆਵਾਜ਼ ਬੁਲੰਦ ਕੀਤੀ ਸੀ।
ਦੱਸਣਯੋਗ ਹੈ ਕਿ ਸਾਲ 1993 ਵਿੱਚ ਮਦਨ ਲਾਲ ਖੁਰਾਣਾ ਨੇ ਫੂਲਕਾ ਜੀ ਨੂੰ ਨਾਲ ਲੈ ਕੇ ਇਨਸਾਫ਼ ਦੀ ਮੁਹਿੰਮ ਸ਼ੁਰੂ ਕੀਤੀ ਸੀ। ਫੂਲਕਾ ਨੇ ਇਨਸਾਫ਼ ਦੀ ਖ਼ਾਤਰ ਵਿਧਾਇਕੀ ਤੱਕ ਦੀ ਕੁਰਬਾਨੀ ਦੇ ਦਿੱਤੀ ਸੀ ਤਾਂ ਜੋ ਸੱਜਣ ਕੁਮਾਰ ਵਰਗੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ। ਆਮ ਆਦਮੀ ਪਾਰਟੀ ਵਿੱਚ ਲੰਮਾ ਸਮਾਂ ਰਹਿਣ ਤੋਂ ਬਾਅਦ ਉਹ ਉੱਥੇ ਘੁਟਣ ਮਹਿਸੂਸ ਕਰ ਰਹੇ ਸਨ, ਜਿਸ ਤੋਂ ਬਾਅਦ ਅੱਜ ਉਹਨਾਂ ਨੇ ਭਾਜਪਾ ਦਾ ਸਾਥ ਚੁਣਿਆ ਹੈ।
HSPhoolka #BJP #PunjabNews #SikhGenocide #Justice1984 #SunilJakhar #HardeepPuri #ManjinderSirsa #TarunChugh #PunjabPolitics #NewDelhi #LatestNews #BreakingNews