
ਚੰਡੀਗੜ੍ਹ: ਪਿਛਲੇ ਕੁੱਝ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਉਨ੍ਹਾਂ ਚਰਚਾਵਾਂ ‘ਤੇ ਅੱਜ ਪੂਰਨ ਵਿਰਾਮ ਲੱਗ ਗਿਆ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਤੋਂ ਨਿਸ਼ਕਾਸਿਤ ਹੋਣ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਡਾ. ਸਿੱਧੂ ਨੇ ਇਨ੍ਹਾਂ ਸਾਰੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ।
‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦੇ ਰੂਪ ਵਿੱਚ ਨਵੀਂ ਸ਼ੁਰੂਆਤ
ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਆਪਣੀ ਨਵੀਂ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਇੱਕ ਨਵੇਂ ਮੰਚ ਰਾਹੀਂ ਲੋਕਾਂ ਦੀ ਸੇਵਾ ਕਰਨਗੇ। ਇਸ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
ਸੋਸ਼ਲ ਮੀਡੀਆ ਰਾਹੀਂ ਕੀਤੀ ਘੋਸ਼ਣਾ
ਆਪਣੀ ਫੇਸਬੁੱਕ ਅਤੇ ਟਵਿੱਟਰ (X) ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਉਹ ਹਮੇਸ਼ਾ ਲੋਕ ਹਿੱਤਾਂ ਲਈ ਲੜਦੇ ਰਹੇ ਹਨ ਅਤੇ ਅੱਗੇ ਵੀ ਜਾਰੀ ਰੱਖਣਗੇ। ਕਿਸੇ ਦੂਜੀ ਪਾਰਟੀ ਵਿੱਚ ਜਾਣ ਦੀ ਬਜਾਏ, ਉਨ੍ਹਾਂ ਨੇ ਆਪਣੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਖੁਦ ਦਾ ਸਿਆਸੀ ਰਸਤਾ ਚੁਣਿਆ ਹੈ।
#NavjotKaurSidhu #BhartiyaRashtrawadiParty #NewPoliticalPartyLaunch #PunjabNews