
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਅਤੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਪੇਸ਼ ਕੀਤਾ ਗਿਆ।
ਸਦਨ ਵਿੱਚ ਬਿੱਲ ਦਾ ਹੋਇਆ “ਜ਼ੋਰਦਾਰ ਸਮਰਥਨ”
ਵਿਧਾਨ ਸਭਾ ਦੀ ਕਾਰਵਾਈ ਦੌਰਾਨ ਇਸ ਬਿੱਲ ਦਾ ਜ਼ੋਰਦਾਰ ਸਮਰਥਨ ਕੀਤਾ ਗਿਆ। ਸਦਨ ਦੇ ਮੈਂਬਰਾਂ ਨੇ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲਿਆਂਦੇ ਗਏ ਇਸ ਸਖ਼ਤ ਕਾਨੂੰਨ ਦੀ ਪ੍ਰੌੜਤਾ ਕੀਤੀ।
ਬਿੱਲ ਦੀਆਂ ਮੁੱਖ ਵਿਸ਼ੇਸ਼ਤਾਵਾਂ
ਇਸ ਨਵੇਂ ਕਾਨੂੰਨ ਤਹਿਤ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਵਿਵਸਥਾ ਹੈ:
- ਸਜ਼ਾ: ਦੋਸ਼ੀ ਪਾਏ ਜਾਣ ‘ਤੇ ਉਮਰ ਕੈਦ ਦੀ ਸਜ਼ਾ।
- ਜੁਰਮਾਨਾ: 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ।
ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ
ਬਿੱਲ ਪੇਸ਼ ਕਰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਦੀ ਸਦੀਵੀਂ ਜੋਤ ਹਨ। ਉਨ੍ਹਾਂ ਵਾਰ-ਵਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਅਪਰਾਧੀਆਂ ‘ਤੇ ਨਕੇਲ ਪਾਉਣ ਲਈ ਬੇਹੱਦ ਜ਼ਰੂਰੀ ਸੀ।
PunjabNews #PunjabVidhan Sabha #GurmeetSinghKhuddian #SriGuruGranthSahibJi #Justice #PunjabGovernment #SikhPanth #SacrilegeLaw #Chandigarh