Skip to main content

thepunjabilink.com

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਨ੍ਹਾਂ ਨੂੰ ‘Y+’ ਕੈਟਾਗਰੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਇਹ ਫੈਸਲਾ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੇ ਮਹਿਜ਼ ਦੋ ਦਿਨਾਂ ਬਾਅਦ ਲਿਆ ਗਿਆ ਹੈ।

ਸੂਤਰਾਂ ਅਨੁਸਾਰ, ਖੁਫੀਆ ਏਜੰਸੀਆਂ ਦੀ ਰਿਪੋਰਟ ਅਤੇ ਸੰਭਾਵੀ ਖਤਰਿਆਂ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਇਹ ਵੀਆਈਪੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਹੁਣ ਅਸ਼ੋਕ ਮਿੱਤਲ ਦੇ ਨਾਲ ਹਰ ਵੇਲੇ ਕੇਂਦਰੀ ਸੁਰੱਖਿਆ ਬਲਾਂ ਦੇ ਹਥਿਆਰਬੰਦ ਜਵਾਨ ਤਾਇਨਾਤ ਰਹਿਣਗੇ।

ਕਾਬਿਲੇਗੌਰ ਹੈ ਕਿ ਅਸ਼ੋਕ ਮਿੱਤਲ ਨੇ ਬੀਤੇ ਦਿਨੀਂ ਰਸਮੀ ਤੌਰ ‘ਤੇ ਭਾਜਪਾ ਦਾ ਪੱਲਾ ਫੜਿਆ ਸੀ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਸੀ। ਹੁਣ ਕੇਂਦਰ ਵੱਲੋਂ ਦਿੱਤੀ ਗਈ ਇਸ ਸੁਰੱਖਿਆ ਨੂੰ ਉਨ੍ਹਾਂ ਦੇ ਵਧਦੇ ਸਿਆਸੀ ਕੱਦ ਅਤੇ ਸੁਰੱਖਿਆ ਲੋੜਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

AshokMittalBJP #YPlusCategory #CentralGovernment #MHA #PoliticalNews #PunjabNews #IndiaNews #SecurityCover #LatestNews