thepunjabilink.com

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰ ਵੱਲੋਂ ਸਿਆਸਤ ਵਿੱਚ ਕਦਮ ਰੱਖਣ ਦੇ ਸੰਕੇਤ ਮਿਲ ਰਹੇ ਹਨ। ਆਪਣੀ ਇਸ ਨਵੀਂ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਉਹਨਾਂ ਨੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਹਲਕੇ ਦੇ ਮੁੱਦਿਆਂ ‘ਤੇ ਹੋਈ ਵਿਸਥਾਰ ਨਾਲ ਚਰਚਾ

ਮੁਲਾਕਾਤ ਦੌਰਾਨ ਪਾਲਾ ਜਲਾਲਪੁਰ ਅਤੇ ਸੰਤ ਸੀਚੇਵਾਲ ਵਿਚਕਾਰ ਹਲਕਾ ਸ਼ਾਹਕੋਟ ਦੇ ਸਿਆਸੀ ਹਾਲਾਤ ਅਤੇ ਵਿਕਾਸ ਨਾਲ ਜੁੜੇ ਮਹੱਤਵਪੂਰਨ ਮਸਲਿਆਂ ‘ਤੇ ਡੂੰਘਾਈ ਨਾਲ ਗੱਲਬਾਤ ਹੋਈ। ਇਸ ਦੌਰਾਨ ਇਲਾਕੇ ਦੇ ਸਮਾਜਿਕ ਅਤੇ ਵਾਤਾਵਰਨ ਪੱਖੀ ਮੁੱਦਿਆਂ ਵੱਲ ਖ਼ਾਸ ਧਿਆਨ ਦੇਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।

“ਹੁਣ ਸਿਆਸਤ ਦੇ ਮੈਦਾਨ ‘ਚ ਪਾਵਾਂਗੇ ਰੇਡਾਂ”

ਪਾਲਾ ਜਲਾਲਪੁਰ ਨੇ ਕਿਹਾ ਕਿ ਉਹ ਕਬੱਡੀ ਦੇ ਮੈਦਾਨ ਵਿੱਚ ਆਪਣੀ ਖੇਡ ਰਾਹੀਂ ਪਹਿਲਾਂ ਹੀ ਲੋਕਾਂ ਦਾ ਭਰੋਸਾ ਜਿੱਤ ਚੁੱਕੇ ਹਨ। ਹੁਣ ਉਹ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਲਈ ਸਿਆਸਤ ਵਿੱਚ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਹਨਾਂ ਨੇ ਭਰੋਸਾ ਜਤਾਇਆ ਕਿ ਜਿਵੇਂ ਕਬੱਡੀ ਵਿੱਚ ਮੱਲਾਂ ਮਾਰੀਆਂ ਹਨ, ਉਵੇਂ ਹੀ ਹੁਣ ਸਿਆਸਤ ਦੇ ਮੈਦਾਨ ਵਿੱਚ ਵੀ ਲੋਕਾਂ ਦੀ ਸੇਵਾ ਕਰਨਗੇ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਸਿਆਸੀ ਹਲਚਲ ਦੇ ਵਿਚਕਾਰ ਪਾਲਾ ਜਲਾਲਪੁਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਹੁਣ ਦੇਖਣਾ ਇਹ ਹੋਵੇਗਾ ਕਿ ਖੇਡ ਮੈਦਾਨ ਦਾ ਇਹ ਸਟਾਰ ਖਿਡਾਰੀ ਸਿਆਸਤ ਦੀ ਪਿੱਚ ‘ਤੇ ਕਿੰਨੀ ਮਜ਼ਬੂਤੀ ਨਾਲ ਆਪਣੀ ਪਛਾਣ ਬਣਾਉਂਦਾ ਹੈ।

PalaJalalpur #SantBalbirSinghSeechewal #KabaddiPlayer #PunjabPolitics #ShahkotNews #KabaddiInPolitics #EnvironmentLover #BerSahibGurudwara #PunjabNews