Skip to main content

thepunjabilink.com

ਚੰਡੀਗੜ੍ਹ, 11 ਮਈ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਗਿਆਨ ਸਿੰਘ ਮਾਨ ਦੇ ਨਾਲ-ਨਾਲ ਬਰਨਾਲਾ ਦੇ ਮਸ਼ਹੂਰ ਕਾਰੋਬਾਰੀ ਤੇ NRI ਬਲਜਿੰਦਰ ਸਿੰਘ ਬਰਨਾਲਾ ਅਤੇ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਸਾਬਕਾ ਪੀਏ ਤੇ ਅਰਨੀਵਾਲਾ ਜੋਨ ਇੰਚਾਰਜ ਮਨਜਿੰਦਰ ਸਿੰਘ ਸਾਜਣ ਖੇੜਾ ਵੀ ਭਾਜਪਾ ਵਿੱਚ ਸ਼ਾਮਿਲ ਹੋਏ।


ਸੁਨੀਲ ਜਾਖੜ ਨੇ ‘ਆਪ’ ਸਰਕਾਰ ਨੂੰ ਦਿੱਤੀ ਸਖ਼ਤ ਚਿਤਾਵਨੀ

ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਭਾਜਪਾ ਵਰਕਰਾਂ ਅਤੇ ਦਫ਼ਤਰਾਂ ‘ਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਦੇ ਮੁੱਖ ਬਿਆਨ ਹੇਠ ਲਿਖੇ ਅਨੁਸਾਰ ਹਨ:

  • ਹਮਲਿਆਂ ਨਾਲ ਨਹੀਂ ਰੁਕਣਗੀਆਂ ਜਾਂਚਾਂ: ਜਾਖੜ ਨੇ ਕਿਹਾ ਕਿ ਭਾਜਪਾ ਦਫ਼ਤਰਾਂ ‘ਤੇ ਹਮਲੇ ਕਰਵਾ ਕੇ ਕੇਜਰੀਵਾਲ ਅਤੇ ਭਗਵੰਤ ਮਾਨ ED ਜਾਂ CBI ਦੀ ਜਾਂਚ ਨੂੰ ਰੋਕ ਨਹੀਂ ਸਕਦੇ। ਹਰੇਕ ਭ੍ਰਿਸ਼ਟਾਚਾਰੀ ਨੂੰ ਹਿਸਾਬ ਦੇਣਾ ਪਵੇਗਾ।
  • ਅਫ਼ਸਰਸ਼ਾਹੀ ਨੂੰ ਤਾੜਨਾ: ਉਨ੍ਹਾਂ ਪੁਲਿਸ ਅਤੇ ਸਿਵਲ ਅਫ਼ਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸੇ ਪਾਰਟੀ ਦੇ ਕਰਿੰਦੇ ਬਣ ਕੇ ਕੰਮ ਨਾ ਕਰਨ। ਪੱਖਪਾਤੀ ਅਫ਼ਸਰਾਂ ਵਿਰੁੱਧ ਸਮਾਂ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
  • ਬੰਗਾਲ ਵਰਗੇ ਹਾਲਾਤ ਨਹੀਂ ਬਣਨ ਦਿਆਂਗੇ: ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੱਛਮੀ ਬੰਗਾਲ ਵਾਂਗ ਹਿੰਸਾ ਦੀ ਰਾਹ ‘ਤੇ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਭਾਜਪਾ ‘ਆਪ’ ਦੀ ਗੁੰਡਾਗਰਦੀ ਦਾ ਡਟ ਕੇ ਟਾਕਰਾ ਕਰੇਗੀ।
  • ਸਥਾਨਕ ਚੋਣਾਂ ਲਈ ਤਿਆਰ: ਜਾਖੜ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

PunjabPolitics #BJP #AAP #BhagwantMann #SunilJakhar #GyanSinghMann #PunjabNews #BreakingNews