thepunjabilink.com


ਗੁਰੂਗ੍ਰਾਮ, 18 ਮਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਮ੍ਹਣੇ ਆ ਰਹੀ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਘਿਰੇ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅੱਜ ਮੁੜ ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਵੱਲੋਂ ਦਿੱਤਾ ਗਿਆ ਉਨ੍ਹਾਂ ਦਾ ਦੂਜੀ ਵਾਰ ਦਾ 2 ਦਿਨਾਂ ਦਾ ED ਰਿਮਾਂਡ ਅੱਜ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਕੋਰਟ ਲੈ ਕੇ ਪਹੁੰਚੀ।

ਹੁਣ ਤੱਕ 9 ਦਿਨਾਂ ਦੇ ਰਿਮਾਂਡ ‘ਤੇ ਰਹਿ ਚੁੱਕੇ ਨੇ ਮੰਤਰੀ

ਜ਼ਿਕਰਯੋਗ ਹੈ ਕਿ ED ਨੇ ਸੰਜੀਵ ਅਰੋੜਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਹੋਈਆਂ ਪੇਸ਼ੀਆਂ ਦਾ ਵੇਰਵਾ ਇਸ ਤਰ੍ਹਾਂ ਹੈ:

  • ਪਹਿਲੀ ਪੇਸ਼ੀ: ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਪਹਿਲੀ ਵਾਰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਤਾਂ ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ ਸੀ।
  • ਦੂਜੀ ਪੇਸ਼ੀ: 7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ED ਨੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ, ਜਿਸ ‘ਤੇ ਕੋਰਟ ਨੇ ਦੂਜੀ ਵਾਰ 2 ਦਿਨਾਂ ਦਾ ਹੋਰ ਰਿਮਾਂਡ ਮਨਜ਼ੂਰ ਕੀਤਾ ਸੀ।
  • ਅੱਜ ਦੀ ਪੇਸ਼ੀ: ਹੁਣ ਕੁੱਲ 9 ਦਿਨਾਂ ਦੀ ਹਿਰਾਸਤ ਕੱਟਣ ਤੋਂ ਬਾਅਦ ਅੱਜ (ਸੋਮਵਾਰ) ਉਨ੍ਹਾਂ ਨੂੰ ਦੁਬਾਰਾ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ? ਇਹ ਪੂਰਾ ਮਾਮਲਾ ਲਗਭਗ 100 ਕਰੋੜ ਰੁਪਏ ਦੇ ਕਥਿਤ ਜੀਐਸਟੀ (GST) ਫਰਜ਼ੀਵਾੜੇ ਅਤੇ ਮੋਬਾਈਲ ਫੋਨਾਂ ਦੇ ਬੋਗਸ ਐਕਸਪੋਰਟ ਰਾਹੀਂ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ED ਲਗਾਤਾਰ ਮੰਤਰੀ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਦੇ ਖਾਤਿਆਂ ਦੀ ਜਾਂਚ ਕਰ ਰਹੀ ਹੈ।

ਹੁਣ ਅਦਾਲਤ ਵਿੱਚ ਦੋਵਾਂ ਪੱਖਾਂ ਦੇ ਵਕੀਲਾਂ ਵਿਚਾਲੇ ਬਹਿਸ ਚੱਲ ਰਹੀ ਹੈ ਅਤੇ ਦੇਖਣਾ ਹੋਵੇਗਾ ਕਿ ਕੋਰਟ ਮੰਤਰੀ ਸੰਜੀਵ ਅਰੋੜਾ ਨੂੰ ਜੇਲ੍ਹ (ਨਿਆਂਇਕ ਹਿਰਾਸਤ) ਭੇਜਦੀ ਹੈ ਜਾਂ ਫਿਰ ED ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਜਾਂਦੀ ਹੈ। ਅਗਲੇਰੀ ਅਪਡੇਟ ਲਈ ਬਣੇ ਰਹੋ…

SanjivArora #EDArrest #PunjabGovernment #GurugramCourt #EDRemand #PunjabPolitics #BreakingNews #PunjabNews #MoneyLaundering #SanjivAroraNews