Skip to main content

thepunjabilink.com

ਨਾਂਦੇੜ:

ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਸਪਰਾ ਅੱਜ ਸੰਗਤਾਂ ਸਮੇਤ ਸਿੱਖਾਂ ਦੇ ਚੌਥੇ ਤਖ਼ਤ, ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਗੁਰੂ ਘਰ ਪਹੁੰਚ ਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿੱਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ‘ਸਿਰੋਪਾਓ’ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਸਪਰਾ ਨੇ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇੱਥੇ ਸੰਗਤਾਂ ਲਈ ਵਿਵਸਥਾ ਕਾਫ਼ੀ ਵਧੀਆ ਅਤੇ ਸ਼ਲਾਘਾਯੋਗ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੇਂਦਰ ਸਰਕਾਰ ਅੱਗੇ ਇੱਕ ਅਹਿਮ ਮੰਗ ਰੱਖੀ। ਸਪਰਾ ਨੇ ਕਿਹਾ ਕਿ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਸਰਕਾਰ ਨੂੰ ਅੰਮ੍ਰਿਤਸਰ, ਚੰਡੀਗੜ੍ਹ, ਦਿੱਲੀ ਅਤੇ ਮੁੰਬਈ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ਹਵਾਈ ਉਡਾਣਾਂ (Direct Flights) ਦੀ ਕਨੈਕਟੀਵਿਟੀ ਤੁਰੰਤ ਸ਼ੁਰੂ ਕਰਨੀ ਚਾਹੀਦੀ ਹੈ, ਤਾਂ ਜੋ ਸੰਗਤਾਂ ਦਾ ਸਫ਼ਰ ਸੁਖਾਲਾ ਹੋ ਸਕੇ।

TakhtSriHazurSahib #NandedAirports #DirectFlights #AmritsarToNanded #ChandigarhToNanded #DelhiToNanded #SikhSangat #Sangat #SpiritualJourney