thepunjabilink.com

ਮਨੀ ਲਾਂਡਰਿੰਗ ਮਾਮਲੇ ਵਿੱਚ ਘਿਰੇ ਪੰਜਾਬ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਗੁਰੂਗ੍ਰਾਮ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਆਪਣਾ ਪੱਖ ਰੱਖਣ ਅਤੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਦੇ ਦਿੱਤਾ ਹੈ।

ਕੋਰਟ ਦੇ ਹੁਕਮਾਂ ਮੁਤਾਬਕ ਹੁਣ ਈਡੀ (ED) ਨੂੰ 27 ਮਈ ਤੱਕ ਹਰ ਹਾਲ ਵਿੱਚ ਆਪਣਾ ਜਵਾਬ ਦਾਇਰ ਕਰਨਾ ਪਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਮਈ ਨੂੰ ਤੈਅ ਕੀਤੀ ਗਈ ਹੈ, ਜਿਸ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਬਹਿਸ ਹੋਵੇਗੀ।

ਪਿਛਲੀ ਸੁਣਵਾਈ ਦੌਰਾਨ ਮੰਗਿਆ ਗਿਆ ਸੀ ਜਵਾਬ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਈਡੀ ਕੋਲੋਂ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਜਵਾਬ ਤਲਬ ਕੀਤਾ ਸੀ। ਪਰ ਅੱਜ ਈਡੀ ਵੱਲੋਂ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਗਿਆ, ਜਿਸ ਨੂੰ ਸਵੀਕਾਰ ਕਰਦਿਆਂ ਕੋਰਟ ਨੇ ਜਾਂਚ ਏਜੰਸੀ ਨੂੰ 27 ਤਰੀਕ ਤੱਕ ਦੀ ਮੋਹਲਤ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਦੱਸ ਦੇਈਏ ਕਿ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਨੇ ਉਨ੍ਹਾਂ ‘ਤੇ ਮਨੀ ਲਾਂਡਰਿੰਗ ਅਤੇ ਸ਼ੈੱਲ ਕੰਪਨੀਆਂ ਰਾਹੀਂ ਫੰਡਾਂ ਦੀ ਹੇਰਾਫੇਰੀ ਕਰਨ ਦੇ ਦੋਸ਼ ਲਗਾਏ ਹਨ। ਪੁੱਛਗਿੱਛ ਅਤੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ, ਹਾਲ ਹੀ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਕਸਟਡੀ (ਨਿਆਇਕ ਹਿਰਾਸਤ) ਵਿੱਚ ਜੇਲ੍ਹ ਭੇਜ ਦਿੱਤਾ ਸੀ। ਹੁਣ ਸਭ ਦੀਆਂ ਨਜ਼ਰਾਂ 30 ਮਈ ਨੂੰ ਹੋਣ ਵਾਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਉਨ੍ਹਾਂ ਨੂੰ ਅਦਾਲਤ ਵੱਲੋਂ ਰਾਹਤ ਮਿਲਦੀ ਹੈ ਜਾਂ ਨਹੀਂ।

SanjeevArora #ED #EnforcementDirectorate #GurugramCourt #PunjabNews #AAP #PunjabPolitics #BailHearing #MoneyLaundering #BreakingNewsPunjab #LatestNewsPunjab