
ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਵੀਨਾ ਟੰਡਨ ਦੇ ਪਰਿਵਾਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਦੀ ਮਾਂ ਦੇ ਘਰੋਂ ਕਰੀਬ 25 ਲੱਖ ਰੁਪਏ ਦੇ ਕੀਮਤੀ ਗਹਿਣੇ ਅਤੇ ਮਹਿੰਗੀਆਂ ਘੜੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁੰਬਈ ਦੀ ਜੁਹੂ ਪੁਲਿਸ ਨੇ ਇੱਕ 47 ਸਾਲਾ ਮਹਿਲਾ ਨੌਕਰਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਰਾਸ਼ੀ ਛਾਬੜੀਆ ਵਜੋਂ ਹੋਈ ਹੈ।
ਲੰਬੇ ਸਮੇਂ ਤੋਂ ਪਰਿਵਾਰ ਨਾਲ ਜੁੜੀ ਹੋਈ ਸੀ ਮਹਿਲਾ
ਮਿਲੀ ਜਾਣਕਾਰੀ ਮੁਤਾਬਕ, ਮੁਲਜ਼ਮ ਮਹਿਲਾ ਸਾਲ 2020 ਤੋਂ ਟੰਡਨ ਪਰਿਵਾਰ ਦੇ ਸੰਪਰਕ ਵਿੱਚ ਸੀ। ਲੰਬਾ ਸਮਾਂ ਨਾਲ ਰਹਿਣ ਕਰਕੇ ਪਰਿਵਾਰ ਨੂੰ ਉਸ ‘ਤੇ ਪੂਰਾ ਭਰੋਸਾ ਸੀ। ਉਹ ਘਰ ਵਿੱਚ ਖਾਣਾ ਬਣਾਉਣ ਦੇ ਨਾਲ-ਨਾਲ ਅਦਾਕਾਰਾ ਦੀ ਬਜ਼ੁਰਗ ਮਾਂ ਦੀ ਦੇਖਭਾਲ (ਕੇਅਰਟੇਕਰ) ਵੀ ਕਰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਨਜ਼ਦੀਕੀ ਅਤੇ ਭਰੋਸੇ ਦਾ ਫ਼ਾਇਦਾ ਉਠਾਉਂਦੇ ਹੋਏ ਉਸ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਜਾਂਚ ਦੌਰਾਨ ਹੋਇਆ ਖ਼ੁਲਾਸਾ
ਜਦੋਂ ਪਰਿਵਾਰ ਨੂੰ ਘਰ ਵਿੱਚੋਂ ਕੀਮਤੀ ਸਾਮਾਨ ਗਾਇਬ ਹੋਣ ਦਾ ਸ਼ੱਕ ਹੋਇਆ, ਤਾਂ ਉਨ੍ਹਾਂ ਵੱਲੋਂ ਜਾਂਚ ਕੀਤੀ ਗਈ। ਸਾਮਾਨ ਨਾ ਮਿਲਣ ‘ਤੇ ਜੁਹੂ ਪੁਲਿਸ ਸਟੇਸ਼ਨ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਦੇ ਯਤਨ ਕੀਤੇ ਜਾ ਰਹੇ ਹਨ।
RaveenaTandon #MumbaiCrime #JuhuPolice #BollywoodNews #CrimeNews #PunjabiNews #BreakingNews #RaveenaTandonMother #BollywoodUpdates #RashiChhabria