Skip to main content

thepunjabilink.com

ਅੰਮ੍ਰਿਤਸਰ:

ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਪਹੁੰਚੀਆਂ ਲੱਖਾਂ ਸੰਗਤਾਂ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਜਲ ਛਕਾਇਆ ਗਿਆ।

ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗਰਗੱਜ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਛਬੀਲ ਵਿੱਚ ਖੁਦ ਖੜ੍ਹੇ ਹੋ ਕੇ ਸੰਗਤਾਂ ਦੀ ਨਿਸ਼ਕਾਮ ਸੇਵਾ ਕੀਤੀ।

“ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ, ਗੁਰੂ ਘਰ ਦੇ ਵਿਹੜੇ ਵਿੱਚ ਸੰਗਤਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਸੇਵਾ ਕਰਕੇ ਮਨ ਨੂੰ ਅਧਿਆਤਮਿਕ ਸਕੂਨ ਮਿਲਿਆ ਹੈ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਹੋਈਆਂ ਹਨ।”

ਜਥੇਦਾਰ ਕੁਲਦੀਪ ਸਿੰਘ ਗਰਗੱਜ

ਗਰਮੀ ਦੇ ਇਸ ਮੌਸਮ ਵਿੱਚ ਲਗਾਈ ਗਈ ਇਸ ਛਬੀਲ ਦੌਰਾਨ ਸੇਵਾਦਾਰਾਂ ਵੱਲੋਂ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਗਈ, ਜੋ ਕਿ ਗੁਰੂ ਸਾਹਿਬ ਦੇ ‘ਵੰਡ ਛਕੋ’ ਅਤੇ ‘ਸੇਵਾ-ਸਿਮਰਨ’ ਦੇ ਸਿਧਾਂਤਾਂ ਦੀ ਪ੍ਰਤੱਖ ਮਿਸਾਲ ਹੈ।

SriDarbarSahib #Amritsar #GuruArjanDevJi #ShaheediDiwas #Chabeel #Sewa