Skip to main content

thepunjabilink.com

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਤੋਂ ਵੱਡਾ ਬਦਲਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਪਹਿਲਾਂ ਵਾਂਗ ਕਰ ਦਿੱਤਾ ਗਿਆ ਹੈ। ਹੁਣ ਸਾਰੇ ਦਫ਼ਤਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।

ਵਧਦੀ ਗਰਮੀ ਕਰਕੇ ਪਹਿਲਾਂ ਬਦਲਿਆ ਸੀ ਸਮਾਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਰਕਾਰ ਵੱਲੋਂ 25 ਮਈ 2026 ਤੋਂ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਉਸ ਵੇਲੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ।

1 ਜੁਲਾਈ ਤੋਂ ਲਾਗੂ ਹੋਣਗੇ ਨਵੇਂ ਹੁਕਮ

ਹੁਣ ਸਰਕਾਰ ਨੇ ਪੁਰਾਣਾ ਸਮਾਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ:

  • ਨਵਾਂ ਸਮਾਂ: ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ।
  • ਕਦੋਂ ਤੋਂ ਹੋਵੇਗਾ ਲਾਗੂ: 1 ਜੁਲਾਈ 2026 (ਦਿਨ ਬੁੱਧਵਾਰ) ਤੋਂ।
  • ਕਿੱਥੇ-ਕਿੱਥੇ ਹੋਵੇਗਾ ਲਾਗੂ: ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ‘ਤੇ।

ਨੋਟ: ਸਰਕਾਰ ਵੱਲੋਂ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਸਮੇਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

PunjabNews #PunjabGovernment #PunjabGovtOffices #OfficeTimings #PunjabLatestNews