
ਦਿੱਲੀ (ਬਿਊਰੋ): ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਦੇ ‘ਕਰਤੱਵ ਪੱਥ’ ਵਿਖੇ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੁਲਾਕਾਤ ਹੋ ਸਕਦੀ ਹੈ। ਹਾਲਾਂਕਿ, ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਇਸ ਬੈਠਕ ਦੇ ਮੁੱਖ ਏਜੰਡੇ ਜਾਂ ਵਿਸ਼ੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਣ ਵਾਲੀ ਇਸ ਸੰਭਾਵਿਤ ਮੁਲਾਕਾਤ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸੂਤਰਾਂ ਅਨੁਸਾਰ ਇਸ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਜਾਂ ਸਰਹੱਦੀ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਇਸ ਮੁਲਾਕਾਤ ਅਤੇ ਇਸ ਤੋਂ ਬਾਅਦ ਆਉਣ ਵਾਲੇ ਬਿਆਨਾਂ ‘ਤੇ ਟਿਕੀਆਂ ਹੋਈਆਂ ਹਨ।
SukhjinderSinghRandhawa #AmitShah #Delhi #BreakingNews #PunjabPolitics #KartavyaPath #MHA #Congress #PunjabNews