
ਨਵੀਂ ਦਿੱਲੀ: ਦਿੱਲੀ ਦੇ ਰੋਹਿਣੀ ਸੈਕਟਰ-16 ਇਲਾਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੁਰਾਣੀ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਹਾਦਸੇ ਵਿੱਚ ਕਈ ਲੋਕਾਂ ਦੇ ਮਲਬੇ ਹੇਠਾਂ ਦਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਰਾਹਤ ਅਤੇ ਬਚਾਅ ਕਾਰਜਾਂ ਲਈ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਜਾਨੀ ਨੁਕਸਾਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
Delhi #DelhiNews #Rohini #BuildingCollapse #AccidentNews #DelhiRain #FireBrigade #RescueOperation #PunjabiNews #BreakingNews