
ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.), ਸ੍ਰੀ ਅੰਮ੍ਰਿਤਸਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਦੀ ਕਾਰ-ਪਾਰਕਿੰਗ ਵਿੱਚ ਕੌਮ ਦੇ ਮਹਾਨ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ-ਸੰਘਰਸ਼ ਅਤੇ ਲਾਸਾਨੀ ਕੁਰਬਾਨੀ ‘ਤੇ ਅਧਾਰਿਤ ਬਣੀ ਫ਼ਿਲਮ ‘ਸਤਲੁਜ’ ਸੰਗਤਾਂ ਨੂੰ ਵਿਖਾਈ ਗਈ।
ਇਸ ਵਿਸ਼ੇਸ਼ ਸਕ੍ਰੀਨਿੰਗ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਸੀ।
ਸੰਗਤਾਂ ਵਿੱਚ ਭਾਰੀ ਉਤਸ਼ਾਹ
ਫ਼ਿਲਮ ਦੇਖਣ ਲਈ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਅਤੇ ਭਾਈ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ਅਤੇ ਦਿੱਤੀ ਕੁਰਬਾਨੀ ਨੂੰ ਨਮਨ ਕੀਤਾ।
ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਕੌਮੀ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨਾਲ ਜੋੜਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।
JaswantSinghKhalra #SatlujMovie #SGPC #GurdwaraAmbSahib #MohaliNews #BibiParamjitKaurLandra