
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਸੰਗਠਨਾਤਮਕ ਫੇਰਬਦਲ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿਆਸੀ ਹਲਚਲ ਬੇਹੱਦ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਲੀਡਰਸ਼ਿਪ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵੱਲੋਂ ਇੱਕ ਅਹਿਮ ਮੰਥਨ ਬੈਠਕ ਸੱਦੀ ਗਈ ਹੈ।
ਤਾਜ਼ਾ ਜਾਣਕਾਰੀ ਮੁਤਾਬਕ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਨਿਵਾਸ ਸਥਾਨ ‘ਤੇ ਪਹੁੰਚ ਚੁੱਕੇ ਹਨ। ਕੁਝ ਹੀ ਦੇਰ ਵਿੱਚ ਇਹ ਉੱਚ ਪੱਧਰੀ ਬੈਠਕ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਸੂਬੇ ਦੇ ਆਗੂਆਂ ਨਾਲ ਕੀਤੀ ਗਈ ਮੁਲਾਕਾਤ ਦੀ ਰਿਪੋਰਟ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੇਮਿਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ਅਤੇ ਪਾਰਟੀ ਨੂੰ ਇਕਜੁੱਟ ਕਰਨ ਲਈ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਸੂਬੇ ਦੇ ਕਈ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਤੱਕ ਪਹੁੰਚਾਏ ਗਏ ਇਤਰਾਜ਼ਾਂ ਤੋਂ ਬਾਅਦ ਇਸ ਬੈਠਕ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
PunjabCongress #RahulGandhi #MallikarjunKharge #CongressMeeting #DelhiBreaking #PunjabPolitics #CongressHighCommand #RajaWarring #CharanjitChanni #PunjabNews #Siasat #BreakingNews #Delhi