
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਦੇ ਨਿਵਾਸ ਸਥਾਨ ‘ਤੇ ਪਹੁੰਚੇ ਹਨ।
ਦੋਵਾਂ ਵੱਡੇ ਆਗੂਆਂ ਵਿਚਾਲੇ ਇਹ ਅਹਿਮ ਮੁਲਾਕਾਤ ਇਸ ਸਮੇਂ ਰਣਦੀਪ ਸਿੰਘ ਸੁਰਜੇਵਾਲਾ ਦੀ ਰਿਹਾਇਸ਼ ‘ਤੇ ਚੱਲ ਰਹੀ ਹੈ।
ਸਿਆਸੀ ਗਲਿਆਰਿਆਂ ‘ਚ ਚਰਚਾ ਤੇਜ਼
ਸੂਤਰਾਂ ਮੁਤਾਬਕ, ਇਸ ਬੈਠਕ ਦੌਰਾਨ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੇ ਸੰਗਠਨਾਤਮਕ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੀ ਸਿਆਸਤ ਦੇ ਲਿਹਾਜ਼ ਨਾਲ ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਹਾਲਾਂਕਿ, ਅਜੇ ਤੱਕ ਇਸ ਮੁਲਾਕਾਤ ਦੇ ਮੁੱਖ ਏਜੰਡੇ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
CharanjitSinghChanni #RandeepSurjewala #Congress #PunjabPolitics #HaryanaPolitics #BreakingNews #PunjabCongress #ChanniMeetSurjewala