Skip to main content

thepunjabilink.com

ਦਿੱਲੀ ਵਿੱਚ CJP (ਸੈਂਟਰਲ ਯੂਨੀਵਰਸਿਟੀ / ਪ੍ਰਦਰਸ਼ਨ) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀਆਂ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ (Sonam Bajwa) ਨੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸੋਨਮ ਬਾਜਵਾ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ‘ਤੇ ਆਪਣੀ ਭਾਵੁਕ ਪ੍ਰਤੀਕਿਰਿਆ ਦਿੱਤੀ ਹੈ।

“ਵੀਡੀਓਜ਼ ਵੇਖ ਕੇ ਦਿਲ ਟੁੱਟ ਗਿਆ”

ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਆਪਣਾ ਦਰਦ ਸਾਂਝਾ ਕਰਦਿਆਂ ਕਿਹਾ ਕਿ ਕੱਲ੍ਹ ਸਾਹਮਣੇ ਆਈਆਂ ਵੀਡੀਓਜ਼ ਨੂੰ ਵੇਖ ਕੇ ਉਨ੍ਹਾਂ ਦਾ ਦਿਲ ਸੱਚਮੁੱਚ ਟੁੱਟ ਗਿਆ ਹੈ। ਉਨ੍ਹਾਂ ਲਿਖਿਆ ਕਿ ਸ਼ਾਂਤੀਪੂਰਨ ਢੰਗ ਨਾਲ ਆਪਣੇ ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀ ਹਮਦਰਦੀ ਦੇ ਹੱਕਦਾਰ ਹਨ, ਨਾ ਕਿ ਲਾਠੀਆਂ ਅਤੇ ਸੱਟਾਂ ਖਾਣ ਦੇ।

ਨੌਜਵਾਨ ਦੇਸ਼ ਦੀ ਆਵਾਜ਼ ਹਨ, ਕੋਈ ਖ਼ਤਰਾ ਨਹੀਂ

ਅਦਾਕਾਰਾ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ:

“ਇਹ ਸਾਡੇ ਦੇਸ਼ ਦੇ ਨੌਜਵਾਨਾਂ ਦੀ ਆਵਾਜ਼ ਹੈ, ਨਾ ਕਿ ਕੋਈ ਖ਼ਤਰਾ। ਵਿਦਿਆਰਥੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਜਾਣਾ ਚਾਹੀਦੀ ਹੈ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ‘ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।”

ਸ਼ੋਸ਼ਲ ਮੀਡੀਆ ‘ਤੇ ਮਿਲ ਰਿਹਾ ਭਰਵਾਂ ਸਮਰਥਨ

ਦਿੱਲੀ ‘ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਈ ਇਸ ਕਾਰਵਾਈ ਦੀ ਹਰ ਪਾਸੇ ਕੜੀ ਨਿੰਦਾ ਕੀਤੀ ਜਾ ਰਹੀ ਹੈ। ਸੋਨਮ ਬਾਜਵਾ ਵੱਲੋਂ ਵਿਦਿਆਰਥੀਆਂ ਦੇ ਪੱਖ ‘ਚ ਆਵਾਜ਼ ਚੁੱਕਣ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਆਮ ਲੋਕਾਂ ਵੱਲੋਂ ਵੀ ਉਨ੍ਹਾਂ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਦੇਸ਼ ਦੇ ਭਵਿੱਖ ਨਾਲ ਇਸ ਤਰ੍ਹਾਂ ਦਾ ਵਿਵਹਾਰ ਬਿਲਕੁਲ ਬਰਦਾਸ਼ਤ ਕਰਨ ਯੋਗ ਨਹੀਂ ਹੈ।

SonamBajwa #DelhiStudentsProtest #SonamBajwaNews #PunjabiCinema #PunjabiActress #CJPProtest #LathiChargeOnStudents #DelhiNews #PunjabiNews #LatestPunjabiNews