
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਢਾ ਦੀ ਪੁਲਿਸ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ ਕਰਨ ਅਤੇ ਗੁੰਡਾਗਰਦੀ ਕਰਨ ਦੇ ਮਾਮਲੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।
ਦਰਜ ਕਰਵਾਈ ਗਈ ਸ਼ਿਕਾਇਤ ਮੁਤਾਬਕ, ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ਼ਰਧਾਲੂਆਂ ਨੂੰ ਲੈ ਕੇ ਵਾਘਾ ਬਾਰਡਰ ਵੱਲ ਜਾ ਰਹੀ ਸੀ। ਇਸੇ ਦੌਰਾਨ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਲਗਾ ਕੇ ਉਸ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਬੱਸ ਚਾਲਕ ਅਤੇ ਸ਼ਰਧਾਲੂਆਂ ਨਾਲ ਗਾਲੀ-ਗਲੌਚ ਕਰਦਿਆਂ ਹੱਥੋਪਾਈ ਸ਼ੁਰੂ ਕਰ ਦਿੱਤੀ। ਆਰੋਪ ਹੈ ਕਿ ਨੌਜਵਾਨਾਂ ਨੇ ਆਪਣੀ ਗੱਡੀ ਵਿੱਚੋਂ ਬੇਸਬਾਲ ਅਤੇ ਗੰਡਾਸਾ ਕੱਢ ਕੇ ਬੱਸ ਵਿੱਚ ਸਵਾਰ ਲੋਕਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ।
80 ਫ਼ੀਸਦੀ ਮਹਿਲਾਵਾਂ ਅਤੇ ਬਜ਼ੁਰਗ ਸਨ ਸਵਾਰ
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ 80 ਫ਼ੀਸਦੀ ਮਹਿਲਾਵਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਹੰਗਾਮੇ ਦੌਰਾਨ ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ।
ਪੁਲਿਸ ਵੱਲੋਂ ਕਾਨੂੰਨੀ ਕਾਰਵਾਈ
ਘਰਿੰਢਾ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦੋਵੇਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ BNS ਦੀਆਂ ਧਾਰਾਵਾਂ 281, 125A, 126(2), 351 ਅਤੇ 109 ਤਹਿਤ ਪਰਚਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
AmritsarNews #PunjabNews #CMTeerthYatra #AmritsarPolice #PunjabPolice #GharindaPolice