Skip to main content

thepunjabilink.com

ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਵਰੋਸਾਏ ਮਹਾਨ ਦਿਹਾੜੇ ‘ਮੀਰੀ ਪੀਰੀ ਦਿਵਸ’ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਪਵਿੱਤਰ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂਆਂ ਨੇ ਸੰਗਤਾਂ ਨਾਲ ਮਿਲ ਕੇ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਨੂੰ ਯਾਦ ਕੀਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ‘ਤੇ ਪਹਿਰਾ ਦੇਣ ਦਾ ਅਹਿਦ ਲਿਆ।

ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਸਮੁੱਚੇ ਸਿੱਖ ਪੰਥ ਅਤੇ ਜਗਤ ਨੂੰ ਮੀਰੀ ਪੀਰੀ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਬਖਸ਼ਿਆ ਮੀਰੀ ਅਤੇ ਪੀਰੀ (ਭਗਤੀ ਅਤੇ ਸ਼ਕਤੀ) ਦਾ ਸਿਧਾਂਤ ਸਿੱਖ ਕੌਮ ਨੂੰ ਜ਼ੁਲਮ ਖਿਲਾਫ਼ ਡਟਣ, ਸਵੈ-ਮਾਣ ਨਾਲ ਜੀਉਣ ਅਤੇ ਰੂਹਾਨੀਅਤ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੀ ਕਈ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

MiriPiriDiwas #SukhbirSinghBadal #BikramSinghMajithia #SriAkalTakhtSahib #AmritsarNews #ShiromaniAkaliDal #SriHarmandirSahib #SikhPanth #PunjabiNews #PublicTimes #MiriPiriMarch #PunjabPolitics