
ਮੀਰੀ ਪੀਰੀ ਖਾਲਸਾ ਮਾਰਚ ਅੱਜ ਆਪਣੇ ਤੀਜੇ ਦਿਨ ਸ਼੍ਰੀ ਤਰਨ ਤਾਰਨ ਸਾਹਿਬ ਦੀ ਪਵਿੱਤਰ ਧਰਤੀ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਸੱਚੇ ਪਾਤਸ਼ਾਹ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਅਤੇ ਮਾਰਚ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਵੱਲੋਂ ‘ਜੈਕਾਰਿਆਂ’ ਦੀ ਗੂੰਜ ਨਾਲ ਪੂਰਾ ਮਾਹੌਲ ਗੁਰਮਈ ਹੋ ਗਿਆ। ਮਾਰਚ ਵਿੱਚ ਖਾਸ ਤੌਰ ‘ਤੇ ਸਕੂਲੀ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ। ਬੱਚਿਆਂ ਦੀ ਸ਼ਮੂਲੀਅਤ ਨੇ ਮਾਰਚ ਵਿੱਚ ਇੱਕ ਵੱਖਰਾ ਹੀ ਰੰਗ ਭਰ ਦਿੱਤਾ।
“ਸੱਚੇ ਪਾਤਸ਼ਾਹ ਦੇ ਸਨਮੁਖ ਅਰਦਾਸ ਬੇਨਤੀ ਕਰਕੇ ਮੀਰੀ ਪੀਰੀ ਖਾਲਸਾ ਮਾਰਚ ਦੇ ਤੀਜੇ ਦਿਨ ਦੀ ਸ਼ੁਰੂਆਤ ਕੀਤੀ ਗਈ ਹੈ। ਸੰਗਤਾਂ ਅਤੇ ਸਕੂਲੀ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।” — ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ
#MiriPiriKhalsaMarch#TarnTaranSahib#KhalsaMarch#JathedarKuldeepSinghGargajj#SikhNews#PunjabNews#MiriPiri#Sikhism#SikhCommunity