Skip to main content

thepunjabilink.com

ਲੁਧਿਆਣਾ: ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਔਦਿਓਗਿਕ ਨਗਰੀ ਲੁਧਿਆਣਾ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬੰਦ ਦੇ ਸਮਰਥਨ ‘ਚ ਉਤਰੇ ਵਪਾਰੀਆਂ ਨੇ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖੇ ਹਨ, ਜਿਸ ਕਾਰਨ ਸ਼ਹਿਰ ਦੇ ਕਈ ਮੁੱਖ ਅਤੇ ਪ੍ਰਮੁੱਖ ਬਾਜ਼ਾਰਾਂ ਵਿੱਚ ਮੁਕੰਮਲ ਸੁੰਨਸਾਨ ਛਾਈ ਹੋਈ ਹੈ।

ਵਪਾਰਕ ਜਥੇਬੰਦੀਆਂ ਨੇ ਬੰਦ ਨੂੰ ਆਪਣਾ ਪੂਰਨ ਸਮਰਥਨ ਦਿੰਦਿਆਂ ਐਲਾਨ ਕੀਤਾ ਹੈ ਕਿ ਸ਼ਹਿਰ ਦੀਆਂ ਤਮਾਮ ਦੁਕਾਨਾਂ ਅਤੇ ਵਪਾਰਕ ਅਦਾਰੇ ਸ਼ਾਮ 4 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।

ਬਾਜ਼ਾਰਾਂ ਵਿੱਚ ਆਵਾਜਾਈ ਕਾਫੀ ਘੱਟ ਦੇਖਣ ਨੂੰ ਮਿਲ ਰਹੀ ਹੈ ਅਤੇ ਸੁਰੱਖਿਆ ਦੇ ਹਿਸਾਬ ਨਾਲ ਵੀ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਜਥੇਬੰਦੀਆਂ ਦੇ ਫੈਸਲੇ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

#PunjabBandh #LudhianaNews #PunjabNews #LudhianaBandh #PunjabTraders #BreakingNewsPunjab #LatestPunjabNews #LudhianaUpdates