
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਅਤੇ ਧੀਆਂ ਲਈ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦੇ ਤਹਿਤ ਅੱਜ ਲਗਭਗ 40 ਲੱਖ ਦੇ ਕਰੀਬ ਮਾਵਾਂ-ਧੀਆਂ ਦੇ ਮੋਬਾਈਲ ਫੋਨਾਂ ‘ਤੇ ਪੈਸੇ ਆਉਣ ਦੀ ਘੰਟੀ (ਨੋਟੀਫਿਕੇਸ਼ਨ) ਵੱਜਣ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਵੱਲੋਂ 33 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਸਿੱਧੇ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਹੁਣ ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਬਾਕੀ ਰਹਿੰਦੀਆਂ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਵੀ ਰਾਸ਼ੀ ਭੇਜੀ ਜਾ ਰਹੀ ਹੈ, ਜਿਸ ਨਾਲ ਔਰਤਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਬੈਂਕ ਖਾਤਿਆਂ ‘ਚ ਆਵੇਗਾ ‘Money Credited’ ਦਾ ਮੈਸੇਜ
ਸਰਕਾਰ ਵੱਲੋਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ ਇਹ ਰਾਸ਼ੀ ਸਿੱਧੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਜਿਵੇਂ ਹੀ ਪੈਸੇ ਖਾਤੇ ਵਿੱਚ ਜਮ੍ਹਾਂ ਹੋਣਗੇ, ਲਾਭਪਾਤਰੀਆਂ ਦੇ ਮੋਬਾਈਲ ਨੰਬਰ ‘ਤੇ ‘Money Credited’ ਦਾ ਮੈਸੇਜ ਪ੍ਰਾਪਤ ਹੋ ਜਾਵੇਗਾ।
ਔਰਤਾਂ ਵਿੱਚ ਖੁਸ਼ੀ ਦਾ ਮਾਹੌਲ
ਸਰਕਾਰ ਦੇ ਇਸ ਫ਼ੈਸਲੇ ਨਾਲ ਪੂਰੇ ਪੰਜਾਬ ਵਿੱਚ ਮਾਵਾਂ-ਧੀਆਂ ਅਤੇ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਲਾਭਪਾਤਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮਿਲੀ ਇਸ ਵਿੱਤੀ ਸਹਾਇਤਾ ਨਾਲ ਉਹ ਆਪਣੀਆਂ ਘਰੇਲੂ ਲੋੜਾਂ ਅਤੇ ਜ਼ਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਣਗੀਆਂ।
#PunjabGovt #BhagwantMann #PunjabNews #AAPPunjab #WomenEmpowerment #Punjab #LatestPunjabiNews