Skip to main content

thepunjabilink.com

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੋਟਕਪੂਰਾ ਵਿਖੇ ਕੱਢੇ ਗਏ ‘ਮੀਰੀ ਪੀਰੀ ਖਾਲਸਾ ਮਾਰਚ’ ਦੌਰਾਨ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕੌਮ ਦੀ ਘਟਦੀ ਆਬਾਦੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਸਿੱਖ ਪਰਿਵਾਰਾਂ ਨੂੰ ਘੱਟੋ-ਘੱਟ 3-3 ਬੱਚੇ ਪੈਦਾ ਕਰਨ ਦੀ ਅਪੀਲ ਕੀਤੀ, ਤਾਂ ਜੋ ਕੌਮ ਦੀ ਗਿਣਤੀ ਅਤੇ ਵਜੂਦ ਨੂੰ ਬਰਕਰਾਰ ਰੱਖਿਆ ਜਾ ਸਕੇ।

ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਦਿਨੋ-ਦਿਨ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਵੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਸਾਡੀ ਜਵਾਨੀ ਨੂੰ ਤਬਾਹ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਸਮਾਜਿਕ ਅਤੇ ਧਾਰਮਿਕ ਪੱਧਰ ‘ਤੇ ਵੱਡੇ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਅਤੇ ਗੁਰਸਿੱਖੀ ਜੀਵਨ ਅਪਣਾਉਣ ਦੀ ਪ੍ਰੇਰਨਾ ਦਿੱਤੀ।

ਇਸ ਮਾਰਚ ਦੌਰਾਨ ਬੜੀ ਵੱਡੀ ਸੰਖਿਆ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਜਥੇਦਾਰ ਸਾਹਿਬ ਦੇ ਵਿਚਾਰਾਂ ਦਾ ਪੂਰਨ ਸਮਰਥਨ ਕੀਤਾ।

GianiKuldeepSinghGargaj #AkalTakhtJathedar #MiriPiriKhalsaMarch #KotkapuraNews #SikhNews #PunjabNews #GianiHarpreetSingh