Skip to main content

thepunjabilink.com

ਯੂਰਪ ‘ਚ ਜ਼ਬਰਦਸਤ ਗਰਮੀ ਅਤੇ ਲੂ (Heatwave) ਨੇ ਹਾਹਾਕਾਰ ਮਚਾਇਆ ਹੋਇਆ ਹੈ। ਜਰਮਨੀ ਤੋਂ ਸਾਹਮਣੇ ਆਏ ਤਾਜ਼ਾ ਅੰਕੜਿਆਂ ਮੁਤਾਬਕ, ਝੁਲਸਾ ਦੇਣ ਵਾਲੀ ਗਰਮੀ ਕਾਰਨ ਹੁਣ ਤੱਕ ਲਗਭਗ 9,800 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੀ ਪਾਰ ਜਾਣ ਦਾ ਖਦਸ਼ਾ ਹੈ।

ਬਜ਼ੁਰਗਾਂ ਲਈ ਸਭ ਤੋਂ ਜ਼ਿਆਦਾ ਖ਼ਤਰਾ

ਮਿਲੀਆਂ ਰਿਪੋਰਟਾਂ ਅਨੁਸਾਰ, ਗਰਮੀ ਦੀ ਲਪੇਟ ‘ਚ ਆ ਕੇ ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਹੈ। ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਵਧਦੀ ਉਮਰ ਦੇ ਨਾਲ ਸਰੀਰ ਦੀ ਗਰਮੀ ਨਾਲ ਲੜਨ ਦੀ ਸਮਰੱਥਾ ਘੱਟ ਜਾਂਦੀ ਹੈ, ਜਿਸ ਕਾਰਨ ਬਜ਼ੁਰਗਾਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਤੋਂ ਪੀੜਤ ਲੋਕਾਂ ‘ਤੇ ਇਹ ਹੀਟਵੇਵ ਸਭ ਤੋਂ ਜ਼ਿਆਦਾ ਕਹਿਰ ਢਾਹ ਰਹੀ ਹੈ।

ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ

ਦੇਸ਼ ਵਿੱਚ ਲਗਾਤਾਰ ਵਿਗੜ ਰਹੇ ਹਾਲਾਤਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਬਿਨਾਂ ਵਜ੍ਹਾ ਧੁੱਪ ਵਿੱਚ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਠੰਢੀਆਂ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

#GermanyHeatwave #Heatwave2026 #GermanyNews #WeatherUpdate #EuropeHeatwave #BreakingNewsPunjabi #PunjabiNews #InternationalNews #ExtremeWeather