
ਸੰਸਦ ਦੇ ਚੱਲ ਰਹੇ ਇਜਲਾਸ ਦੌਰਾਨ ਨਵੀਂ ਦਿੱਲੀ ਸਥਿਤ ਸੰਸਦ ਭਵਨ ਪਰਿਸਰ ਵਿੱਚੋਂ ਇੱਕ ਖਾਸ ਤਸਵੀਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਮਾਨਯੋਗ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਾਬਕਾ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਇੱਕਠੇ ਨਜ਼ਰ ਆਏ।
ਦੋਵਾਂ ਆਗੂਆਂ ਨੇ ਸੰਸਦ ਕੰਪਲੈਕਸ ਵਿੱਚ ਇੱਕ-ਦੂਜੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਦੋਵੇਂ ਹੀ ਸ਼ਖਸੀਅਤਾਂ ਆਪਣੇ-ਆਪਣੇ ਖੇਤਰਾਂ ਵਿੱਚ ਵੱਡਾ ਨਾਮ ਰੱਖਦੀਆਂ ਹਨ—ਜਿੱਥੇ ਸੰਤ ਬਲਬੀਰ ਸਿੰਘ ਸੀਚੇਵਾਲ ਵਾਤਾਵਰਨ ਦੀ ਸੰਭਾਲ ਅਤੇ ਨਦੀਆਂ ਦੀ ਸਫਾਈ ਲਈ ਦੇਸ਼-ਵਿਦੇਸ਼ ਵਿੱਚ ਜਾਣੇ ਜਾਂਦੇ ਹਨ, ਉੱਥੇ ਹੀ ਹਰਭਜਨ ਸਿੰਘ ਨੇ ਕ੍ਰਿਕਟ ਦੇ ਮੈਦਾਨ ਵਿੱਚ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ।
ਸੰਸਦ ਵਿੱਚ ਪੰਜਾਬ ਦੇ ਇਹਨਾਂ ਦੋਵੇਂ ਪ੍ਰਤੀਨਿਧੀਆਂ ਦੀ ਇਕੱਠਿਆਂ ਦੀ ਇਹ ਮੁਲਾਕਾਤ ਸੋਸ਼ਲ ਮੀਡੀਆ ‘ਤੇ ਵੀ ਚਰਚਾ ਦਾ ਕੇਂਦਰ ਬਣੀ ਹੋਈ ਹੈ।