
ਪੰਜਾਬ ਨੂੰ ਨਸ਼ਾ ਮੁਕਤ ਅਤੇ ਆਰਥਿਕ-ਸਮਾਜਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਨਸ਼ਾ ਤਸਕਰੀ ਦੇ ਖ਼ਾਤਮੇ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸਰਕਾਰ ਨੇ ਇਕ ਅਹਿਮ ਪਹਿਲਕਦਮੀ ਕੀਤੀ ਹੈ।
ਇਸੇ ਲੜੀ ਤਹਿਤ ਮਾਨ ਸਰਕਾਰ ਵੱਲੋਂ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ (Leadership in Mental Health Program) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਅਧੀਨ ਸੀਨੀਅਰ ਸਹਾਇਕ (Senior Assistant) ਅਤੇ ਮਾਨਸਿਕ ਸਿਹਤ ਫੈਲੋ (Mental Health Fellow) ਦੇ ਅਹੁਦਿਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਨੌਜਵਾਨਾਂ ਨੂੰ ਖਾਸ ਅਪੀਲ: ਸਰਕਾਰ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਨਾਲ ਜੁੜੇ ਮਾਹਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ। ਰੰਗਲੇ ਪੰਜਾਬ ਦੇ ਨਿਰਮਾਣ, ਨਸ਼ਾ ਮੁਕਤੀ ਅਤੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਇਸ ਮਿਸ਼ਨ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨਸ਼ੇ ਦੀ ਦਲਦਲ ‘ਚ ਫਸੇ ਲੋਕਾਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਸੂਬੇ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ।
#PunjabGovernment #BhagwantMann #MentalHealthPunjab #DrugFreePunjab #LeadershipInMentalHealth #PunjabJobs #WarOnDrugs #HealthyPunjab #PunjabNews