Skip to main content

thepunjabilink.com

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਪੰਜਾਬ ਸਰਕਾਰ ਵੱਲੋਂ ਬਣਾਏ ਜਾਣ ਵਾਲ਼ੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ’ ਦਾ ਨੀਂਹ ਪੱਥਰ ਰੱਖਿਆ।

ਇਹ ਵਿਸ਼ੇਸ਼ ਸੈਂਟਰ ₹24.55 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਬੱਚੇ ਅਤੇ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਜੀਵਨੀ, ਬਾਣੀ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਡੂੰਘਾ ਗਿਆਨ ਹਾਸਲ ਕਰ ਸਕਣਗੇ।

ਸੈਂਟਰ ਦੀਆਂ ਮੁੱਖ ਵਿਸ਼ੇਸ਼ਤਾਵਾਂ:

  • ਉੱਚ ਪੱਧਰੀ ਸਿੱਖਿਆ ਅਤੇ ਰਿਸਰਚ: ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਅਧਿਐਨ ਦਾ ਸੁਚੱਜਾ ਪ੍ਰਬੰਧ।
  • ਰਿਹਾਇਸ਼ੀ ਸਹੂਲਤਾਂ: ਦੂਰ-ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਦੀ ਸਹੂਲਤ ਲਈ ਆਧੁਨਿਕ ਹੋਸਟਲ ਦਾ ਨਿਰਮਾਣ ਕੀਤਾ ਜਾਵੇਗਾ।
  • ਸਟਾਫ਼ ਰਿਹਾਇਸ਼: ਸੈਂਟਰ ਦੇ ਸੁਚਾਰੂ ਸੰਚਾਲਨ ਲਈ ਸਟਾਫ਼ ਦੀ ਰਿਹਾਇਸ਼ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ।

#PunjabNews #BhagwantMann #JalandharNews #DeraSachkhandBallan #GuruRavidassJi #PunjabGovt #BaniAdhyayanCentre #Jalandhar