
ਬੁਰਜ ਅਕਾਲੀ ਫੂਲਾ ਸਿੰਘ ਵਿਖੇ ‘ਅਕਾਲੀ ਫੂਲਾ ਸਿੰਘ ਸਰਾਂ’ ਦੀ ਸੇਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਸੇਵਾਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਵੱਲੋਂ ਭਾਈ ਗੁਰਇਕਬਾਲ ਸਿੰਘ ਜੀ (ਬੀਬੀ ਕੌਲਾਂ ਜੀ ਭਲਾਈ ਕੇਂਦਰ) ਨੂੰ ਸੌਂਪੀ ਗਈ ਹੈ।
ਇਸ ਸ਼ੁਭ ਮੌਕੇ ‘ਤੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਸੱਚੇ ਪਾਤਸ਼ਾਹ ਦੇ ਸਨਮੁੱਖ ਅਰਦਾਸ ਅਰਪਣ ਕਰਨ ਉਪਰੰਤ ਕੀਤੀ ਗਈ, ਜਿਸ ਤੋਂ ਬਾਅਦ ਸਰਾਂ ਦੀ ਸੇਵਾ ਦਾ ਆਰੰਭ ਹੋਇਆ।
ਸਮਾਗਮ ਦੌਰਾਨ ਗੁਰੂ ਕੀਆਂ ਪਿਆਰੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਬੜੀ ਸ਼ਰਧਾ ਅਤੇ ਨਿਮਰ ਭਾਵਨਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਅਤੇ ਇਤਿਹਾਸਿਕ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮ ਦੀ ਸਮਾਪਤੀ ਤੋਂ ਬਾਅਦ ਜਥੇਦਾਰ ਸਾਹਿਬ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ।
ਇਸ ਗੁਰਮਤਿ ਸਮਾਗਮ ਵਿੱਚ ਬੁੱਢਾ ਦਲ ਦੇ ਮੁੱਖ ਸੇਵਾਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੋਰ ਪ੍ਰਮੁੱਖ ਪੰਥਕ ਸ਼ਖਸੀਅਤਾਂ ਅਤੇ ਸਥਾਨਕ ਕਮੇਟੀ ਦੇ ਮੈਂਬਰ ਉਚੇਚੇ ਤੌਰ ‘ਤੇ ਹਾਜ਼ਰ ਸਨ।