
ਪਟਿਆਲਾ ਦੇ ਇੱਕ ਨਿੱਜੀ ਸਕੂਲ ਤੋਂ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੱਲ੍ਹ ਦੁਪਹਿਰ ਤੋਂ ਸਕੂਲ ਵਿੱਚੋਂ ਤਿੰਨ ਵਿਦਿਆਰਥਣਾਂ ਭੇਦਭਰੇ ਹਾਲਾਤਾਂ ਵਿੱਚ ਗਾਇਬ ਹੋ ਗਈਆਂ। ਇਸ ਘਟਨਾ ਤੋਂ ਬਾਅਦ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੇਰ ਰਾਤ ਤੱਕ ਮਾਸੂਮਾਂ ਦੇ ਮਾਪੇ ਆਪਣੀਆਂ ਧੀਆਂ ਦੀ ਭਾਲ ਵਿੱਚ ਥਾਣੇ ਦੇ ਚੱਕਰ ਕੱਟਦੇ ਦਿਖਾਈ ਦਿੱਤੇ।
ਜੰਗੀ ਪੱਧਰ ‘ਤੇ ਭਾਲ ਜਾਰੀ: ਐਸ.ਐਚ.ਓ.
ਇਸ ਮਾਮਲੇ ਸਬੰਧੀ ਥਾਣਾ ਸਿਵਲ ਲਾਈਨਜ਼ ਦੇ ਐਸ.ਐਚ.ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਬੱਚੀਆਂ ਨੂੰ ਲੱਭਣ ਲਈ ਜੰਗੀ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕੱਲ੍ਹ ਰਾਤ ਵੀ ਦੇਰ ਰਾਤ 2 ਵਜੇ ਤੱਕ ਪੁਲਿਸ ਵੱਲੋਂ ਸ਼ਹਿਰ ਦੇ ਸੀਸੀਟੀਵੀ ਫੁੱਟੇਜ ਖੰਗਾਲੇ ਗਏ ਤਾਂ ਜੋ ਬੱਚੀਆਂ ਦਾ ਕੋਈ ਸੁਰਾਗ ਮਿਲ ਸਕੇ।
ਸਕੂਲ ਪ੍ਰਬੰਧਕਾਂ ਦੀ ਸੁਰੱਖਿਆ ‘ਤੇ ਉੱਠੇ ਵੱਡੇ ਸਵਾਲ
ਦਿਨ-ਦਿਹਾੜੇ ਸਕੂਲ ਦੇ ਅੰਦਰੋਂ ਹੀ ਤਿੰਨ ਲੜਕੀਆਂ ਦਾ ਇਸ ਤਰ੍ਹਾਂ ਗਾਇਬ ਹੋ ਜਾਣਾ ਸਕੂਲ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਸੁਰੱਖਿਆ ਇੰਤਜ਼ਾਮਾਂ ‘ਤੇ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਮਾਪਿਆਂ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦ ਹੀ ਬੱਚੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਜਾਵੇਗਾ।
#PatialaNews #PunjabNews #PatialaPolice #BreakingNews #SchoolSafety #Patiala #CCTV #MissingGirls #PunjabCrimeNews #LatestPunjabiNews