
ਆਮ ਆਦਮੀ ਪਾਰਟੀ (‘ਆਪ’) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ CM ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਪਰਿਵਾਰ ਨਾਲ਼ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਖਾਸ ਮੌਕੇ ‘ਤੇ ‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਦਿੱਲੀ ਤੋਂ ਰਾਜ ਸਭਾ ਸਾਂਸਦ ਸੰਜੇ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਾਰੇ ਆਗੂਆਂ ਨੇ ਅਰਵਿੰਦ ਕੇਜਰੀਵਾਲ ਲਈ ਨੇਕ ਤਮੰਨਾਵਾਂ ਪ੍ਰਗਟ ਕੀਤੀਆਂ ਅਤੇ ਉਹਨਾਂ ਦੀ ਲੰਮੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ।
#BhagwantMann #ArvindKejriwal #DrGurpreetKaur #ManishSisodia #SanjaySingh #AAP #AAPPunjab #PunjabNews #LatestNewsPunjab