Skip to main content

thepunjabilink.com

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਦਾ ਅਸਰ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਪੂਰੀ ਤਰ੍ਹਾਂ ਦੇਖਣ ਨੂੰ ਮਿਲ ਰਿਹਾ ਹੈ। ਬੰਦ ਦੇ ਸੱਦੇ ਦੌਰਾਨ ਸ਼ਹਿਰ ਅਤੇ ਛਾਉਣੀ ਦੇ ਜ਼ਿਆਦਾਤਰ ਬਾਜ਼ਾਰ ਪੂਰੀ ਤਰ੍ਹਾਂ ਠੱਪ ਨਜ਼ਰ ਆਏ।

ਸਵੇਰ ਤੋਂ ਹੀ ਜ਼ਿਆਦਾਤਰ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਸਨ। ਹਾਲਾਂਕਿ, ਇਸ ਦੌਰਾਨ ਜਿਹੜੀਆਂ ਕੁਝ ਦੁਕਾਨਾਂ, ਨਿੱਜੀ ਅਦਾਰੇ ਅਤੇ ਬੈਂਕ ਖੁੱਲ੍ਹੇ ਹੋਏ ਸਨ, ਮੋਰਚੇ ਦੇ ਸਮਰਥਕਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਵੀ ਬੰਦ ਕਰਵਾ ਦਿੱਤਾ।

ਕੌਮੀ ਇਨਸਾਫ਼ ਮੋਰਚੇ ਨਾਲ ਜੁੜੇ ਆਗੂ ਅਤੇ ਵਰਕਰ ਬਾਜ਼ਾਰਾਂ ਵਿੱਚ ਲਗਾਤਾਰ ਗੇੜੇ ਮਾਰਦੇ ਨਜ਼ਰ ਆਏ। ਉਨ੍ਹਾਂ ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਨੂੰ ਸਫਲ ਬਣਾਉਣ ਲਈ ਮੋਰਚੇ ਦਾ ਪੂਰਾ ਸਹਿਯੋਗ ਦਿੱਤਾ ਜਾਵੇ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ।

ਕੁੱਲ ਮਿਲਾ ਕੇ ਫਿਰੋਜ਼ਪੁਰ ਵਿੱਚ ‘ਪੰਜਾਬ ਬੰਦ’ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਆਮ ਜਨ-ਜੀਵਨ ਅਤੇ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

#PunjabBandh #FerozepurNews #KaumiInsafMorcha #PunjabNews #BreakingNewsPunjabi #FerozepurBandh #LatestPunjabNews