
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LOP) ਰਾਹੁਲ ਗਾਂਧੀ ਨੇ ਜੰਤਰ-ਮੰਤਰ ‘ਤੇ ਹੋਏ ਪ੍ਰਦਰਸ਼ਨ ਦੌਰਾਨ ਪ੍ਰਭਾਵਿਤ ਹੋਏ ਪੀੜਤ ਸਾਹਿਲ ਅਤੇ ਉਸ ਦੀ ਮਾਂ ਨਾਲ ਖਾਸ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਉਂਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਦਰਦ ਨੂੰ ਗੰਭੀਰਤਾ ਨਾਲ ਸੁਣਿਆ।
ਮੁਲਾਕਾਤ ਤੋਂ ਤੁਰੰਤ ਬਾਅਦ ਰਾਹੁਲ ਗਾਂਧੀ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ‘ਚ ਹੁਣ ਤੱਕ ਹੋਈ ਜਾਂਚ ਦੀ ਪੂਰੀ ਅੱਪਡੇਟ ਮੰਗੀ ਅਤੇ ਨਿਰਪੱਖ, ਪਾਰਦਰਸ਼ੀ ਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਪੀੜਤ ਪਰਿਵਾਰ ਨੇ ਰਾਹੁਲ ਗਾਂਧੀ ਨਾਲ ਆਪਣੀ ਆਪਬੀਤੀ ਸਾਂਝੀ ਕਰਦਿਆਂ ਪ੍ਰਸ਼ਾਸਨਿਕ ਕਾਰਵਾਈ ‘ਤੇ ਆਪਣਾ ਪੱਖ ਰੱਖਿਆ। ਇਸ ‘ਤੇ LOP ਨੇ ਪਰਿਵਾਰ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
#RahulGandhi #JantarMantar #DelhiNews #SahilVictim #DelhiPolice #LeaderOfOpposition #Congress #PunjabiNews #LatestNews PunjabiNewsUpdate