
ਬਾਬਾ ਬਕਾਲਾ ਸਾਹਿਬ: ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ‘ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰਵਾਇਤੀ ਕਾਨਫ਼ਰੰਸ ਵਿੱਚ ਪਹੁੰਚੀ ਅਥਾਹ ਸੰਗਤ, ਪੰਥ ਦਰਦੀਆਂ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ।
ਕਾਨਫ਼ਰੰਸ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਥ ਅਤੇ ਪੰਥਕ ਸੰਸਥਾਵਾਂ ਦੀ ਚੜ੍ਹਦੀ ਕਲਾ ਤਦ ਹੀ ਸੰਭਵ ਹੈ, ਜੇਕਰ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਰਹੇਗਾ। ਕੌਮ ਦੇ ਵਿਰੋਧੀ ਅੱਜ ਅਕਾਲੀ ਦਲ ਦੀ ਇਸੇ ਸਿਆਸੀ ਅਤੇ ਪੰਥਕ ਤਾਕਤ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੇ ਹਨ।
ਅਕਾਲੀ ਦਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਕੌਮ ਦੇ ਦੁਸ਼ਮਣਾਂ ਦੀਆਂ ਕੋਝੀਆਂ ਚਾਲਾਂ ਨੂੰ ਨਾਕਾਮ ਕਰਦਿਆਂ ਇੱਕਜੁੱਟ ਹੋਇਆ ਜਾਵੇ। ਸਾਲ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਅਹਿਦ ਲਿਆ ਗਿਆ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ‘ਤੇ ਲਿਆਉਣ ਦੇ ਨਾਲ-ਨਾਲ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਜਾ ਸਕੇ।
#ShiromaniAkaliDal #BabaBakalaSahib #RakhriPunia #AkaliConference #PunjabPolitics #PunjabNews #SAD2027 #PanthicUnity #Punjab Update