Skip to main content

thepunjabilink.com

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ (IPS) ਅਤੇ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ (IPS) ਵੱਲੋਂ ਅੱਜ ਸਮਰਾਲਾ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਉਚੇਚਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਰਹਿਣ-ਸਹਿਣ ਅਤੇ ਇਲਾਜ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਸਮਰਾਲਾ ਦੇ ਐਸ.ਐਮ.ਓ. ਅਤੇ ਮੈਡੀਕਲ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਦੌਰੇ ਦੌਰਾਨ ਡੀ.ਆਈ.ਜੀ. ਸੰਦੀਪ ਗੋਇਲ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਨਸ਼ਾ ਤਿਆਗ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਅਧਿਕਾਰੀਆਂ ਵੱਲੋਂ ਮਰੀਜ਼ਾਂ ਨੂੰ ਫਲ ਅਤੇ ਮਠਿਆਈਆਂ ਵੀ ਵੰਡੀਆਂ ਗਈਆਂ।

ਖੰਨਾ ਪੁਲਿਸ ਨੇ ਅਗਸਤ ਮਹੀਨੇ ‘ਚ ਫੜੇ ਸਭ ਤੋਂ ਵੱਧ ਐਨ.ਡੀ.ਪੀ.ਐਸ. ਮੁਲਜ਼ਮ

ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ 1 ਤੋਂ 27 ਅਗਸਤ 2026 ਤੱਕ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ 328 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਸਤ ਮਹੀਨੇ ਦੌਰਾਨ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਐਨ.ਡੀ.ਪੀ.ਐਸ. ਮੁਲਜ਼ਮ ਕਾਬੂ ਕਰਨ ਦਾ ਰਿਕਾਰਡ ਖੰਨਾ ਪੁਲਿਸ ਦੇ ਨਾਮ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਵਿਸ਼ੇਸ਼ ਉਪਰਾਲੇ ਜਾਰੀ ਰਹਿਣਗੇ।

#SamralaNews #KhannaPolice #DIGSandeepGoel #DrDarpanAhluwalia #PunjabPolice #DrugAwareness #LudhianaNews #PunjabNews #NDPSAct