Skip to main content

thepunjabilink.com

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ‘ਚੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਤੋਂ ਸਾਮ੍ਹਣੇ ਆਇਆ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਸਮੇਤ ਤਰਨ ਤਾਰਨ ਇਲਾਕੇ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ। ਵਿਦੇਸ਼ੀ ਹੈਂਡਲਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਪੁਲਿਸ ਵੱਲੋਂ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

ਦੋ ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿਖੇ ਦੋ ਅਲੱਗ-ਅਲੱਗ ਐੱਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (forward & backward linkages) ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਤਸਕਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਗਿਰੋਹ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਦੀ ਕਾਰਵਾਈ ਜਾਰੀ ਹੈ।

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸਰਹੱਦ ਪਾਰੋਂ ਨਸ਼ਿਆਂ ਤੇ ਅਸਲੇ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਨਸ਼ਾ-ਮੁਕਤ ਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

#AmritsarPolice #PunjabPolice #DrugSeizure #HeroinRecovered #IllegalArms #CrossBorderSmuggling #PunjabNews #AmritsarNews #TarnTaran #CrimeNews #PunjabPoliceIndia #Breakthrough