Skip to main content

thepunjabilink.com

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਵਿੱਢੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਦਰਮਿਆਨ ਇਲਾਕੇ ਦੇ ਪੰਚਾਂ, ਸਰਪੰਚਾਂ, ਮੋਹਤਬਰਾਂ ਅਤੇ ਹੋਰ ਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ-ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਖੁੱਲ੍ਹ ਕੇ ਸਾਹਮਣੇ ਰੱਖਿਆ।

ਇਸ ਮੌਕੇ ਸੰਤ ਸੀਚੇਵਾਲ ਨੇ ਸਿੰਥੈਟਿਕ ਨਸ਼ਿਆਂ ਦੇ ਪੈ ਰਹੇ ਮਾਰੂ ਪ੍ਰਭਾਵਾਂ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੈਮੀਕਲਾਂ ਨਾਲ ਤਿਆਰ ਕੀਤੇ ਜਾਂਦੇ ਇਹ ਜ਼ਹਿਰੀਲੇ ਨਸ਼ੇ ਮਨੁੱਖੀ ਸਰੀਰ ਨੂੰ ਅੰਦਰੋਂ-ਅੰਦਰ ਖੋਖਲਾ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਸਿਹਤਮੰਦ ਅਤੇ ਉਸਾਰੂ ਜੀਵਨ ਵੱਲ ਲਿਜਾਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

#ApnaPindSambhalo #SayNoToDrugs #DrugFreePunjab #NashaMuktPunjab #DrugAwareness #YouthAwareness #SocialAwareness #CommunityAwareness #HealthyYouth #PunjabPolice #SultanpurLodhi #SantSechewal #PunjabNews