thepunjabilink.com

ਛੋਟੇ ਤੇ ਮੱਧਮ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ AIF ਸਕੀਮ: ਬਾਗਬਾਨੀ ਮੰਤਰੀ ਮੋਹਿੰਦਰ ਭਗਤ

ਚੰਡੀਗੜ੍ਹ, ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (Agriculture Infrastructure Fund – AIF) ਸਕੀਮ ਦੀ ਪ੍ਰਗਤੀ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸੂਬੇ ਦੇ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋ ਰਹੀ ਹੈ। ਸਕੀਮ ਦੀਆਂ ਮੁੱਖ […]

ਪਵਿੱਤਰ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ‘ਸੀਚੇਵਾਲ ਮਾਡਲ’ ਤਹਿਤ ਕਾਰਸੇਵਾ ਤੇਜ਼; ਖੇਤੀ ਲਈ ਵਰਤਿਆ ਜਾਵੇਗਾ ਪਿੰਡਾਂ ਦਾ ਪਾਣੀ

ਜਲੰਧਰ/ਲੁਧਿਆਣਾ ਪਵਿੱਤਰ ਬੁੱਢੇ ਦਰਿਆ ਦੀ ਕਾਇਆ-ਕਲਪ ਕਰਨ ਅਤੇ ਇਸ ਨੂੰ ਪ੍ਰਦੂਸ਼ਣ ਤੋਂ ਮੁਕਤ ਬਣਾਉਣ ਲਈ ‘ਸੀਚੇਵਾਲ ਮਾਡਲ’ ਤਹਿਤ ਕਾਰਸੇਵਾ ਦੇ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਚੱਲ ਰਹੇ ਇਸ ਪ੍ਰੋਜੈਕਟ ਰਾਹੀਂ ਦਰਿਆ ਨੂੰ ਦੂਸ਼ਿਤ ਕਰ ਰਹੇ ਗੰਦੇ ਪਾਣੀ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਤਲਵਾੜਾ […]

ਜਲੰਧਰ ਬ੍ਰੇਕਿੰਗ: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 7 ਰਾਜ ਸਭਾ ਮੈਂਬਰ ਭਾਜਪਾ ‘ਚ ਸ਼ਾਮਲ; ਹਰਭਜਨ ਸਿੰਘ ਦੇ ਘਰ ਬਾਹਰ ਭਾਰੀ ਹੰਗਾਮਾ

ਜਲੰਧਰ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਸੱਤ ਰਾਜ ਸਭਾ ਮੈਂਬਰਾਂ—ਜਿਨ੍ਹਾਂ ਵਿੱਚ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵਰਗੇ ਵੱਡੇ ਚਿਹਰੇ ਸ਼ਾਮਲ ਹਨ—ਵੱਲੋਂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀਆਂ ਰਿਪੋਰਟਾਂ ਨੇ ਸਿਆਸੀ ਹਲਚਲ […]

“ਹੁਣ ਜਦੋਂ ਗੱਲ ਹੀ ਪੈ ਗਈ ਤੇ ਕੀ ਕਰੀਏ, ਘਰੇ ਆਏ ਨੂੰ ਮੋੜੀ ਦਾ ਨਹੀਂ।” ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਭੂਚਾਲ ਆ ਗਿਆ ਜਦੋਂ ਆਮ ਆਦਮੀ ਪਾਰਟੀ (AAP) ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ 7 ਸਾਂਸਦਾਂ ਨੇ ਅਚਾਨਕ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ। ਇਸ ਵੱਡੀ ਸਿਆਸੀ ਹਲਚਲ ਤੋਂ ਬਾਅਦ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ […]

ਅੰਮ੍ਰਿਤਸਰ ਦੀ ਮਜੀਠ ਮੰਡੀ ਹੁਣ ਹਰਿਆਣਾ ‘ਚ ਵੀ ਫੈਲਾਏਗੀ ਪੈਰ: CM ਸੈਣੀ ਨੇ ਵਪਾਰੀਆਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ/ਸੋਨੀਪਤ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਦੀ ਇਤਿਹਾਸਕ ਮਜੀਠ ਮੰਡੀ ਦੇ ਵਪਾਰੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਸੋਨੀਪਤ ਵਿੱਚ ਸੁੱਕੇ ਮੇਵਿਆਂ ਦੇ ਥੋਕ ਵਪਾਰ ਦੇ ਵਿਸਤਾਰ ਲਈ ਅਧਿਕਾਰਤ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨਾਲ ਹੋਈ ਅਹਿਮ ਮੁਲਾਕਾਤ ਅੰਮ੍ਰਿਤਸਰ ਦੀ ਮਜੀਠ ਮੰਡੀ ਤੋਂ ਆਏ ਵਪਾਰੀਆਂ […]

ਰਾਘਵ ਚੱਢਾ ਨੂੰ ਵੱਡਾ ਝਟਕਾ: BJP ਜੁਆਇਨ ਕਰਦਿਆਂ ਹੀ ਇੰਸਟਾਗ੍ਰਾਮ ‘ਤੇ ਲੱਖਾਂ ਲੋਕਾਂ ਨੇ ਕੀਤਾ ‘Unfollow’

ਚੰਡੀਗੜ੍ਹ: ਰਾਜਨੀਤਿਕ ਗਲਿਆਰਿਆਂ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਰਾਘਵ ਚੱਢਾ ਦੇ ਭਾਜਪਾ (BJP) ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਪਰ ਇਸ ਫੈਸਲੇ ਦਾ ਅਸਰ ਹੁਣ ਉਨ੍ਹਾਂ ਦੀ ਸੋਸ਼ਲ ਮੀਡੀਆ ਪ੍ਰਸਿੱਧੀ ‘ਤੇ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਮਹਿਜ਼ ਕੁਝ ਹੀ ਘੰਟਿਆਂ ਵਿੱਚ ਰਾਘਵ ਚੱਢਾ ਦੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗਿਣਤੀ ਵਿੱਚ ਵੱਡੀ […]

ਕੈਨੇਡਾ ਤੋਂ ਮੰਦਭਾਗੀ ਖ਼ਬਰ: ਲੁਧਿਆਣਾ ਦੀ 24 ਸਾਲਾ ਮੁਟਿਆਰ ਦੀ ਪਾਰਕ ‘ਚ ਸੈਰ ਕਰਦਿਆਂ ਮੌਤ

ਓਨਟਾਰੀਓ (ਕੈਨੇਡਾ), 24 ਅਪ੍ਰੈਲ: ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੀ ਰਹਿਣ ਵਾਲੀ 24 ਸਾਲਾ ਭਾਰਤੀ ਵਿਦਿਆਰਥਣ ਅਨਮੋਲਦੀਪ ਕੌਰ ਦੀ ਅਸਪਸ਼ਟ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਕੈਨੇਡਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ […]

‘ਇਹ ਲੋਕ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਪਾਰਟੀ ‘ਚ ਹੋਏ ਸ਼ਾਮਿਲ’, ਸੰਜੇ ਸਿੰਘ ਨੇ 7 ਬਾਗ਼ੀ ਰਾਜ ਸਭਾ ਮੈਂਬਰਾਂ ਖ਼ਿਲਾਫ਼ ਖੋਲ੍ਹਿਆ ਮੋਰਚਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪਾਰਟੀ ਦੇ 7 ਬਾਗ਼ੀ ਮੈਂਬਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸੰਜੇ ਸਿੰਘ ਨੇ ਦੋਸ਼ ਲਾਇਆ ਹੈ ਕਿ ਇਹ ਲੋਕ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਦੂਜੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਜੋ ਕਿ ਸਿੱਧੇ ਤੌਰ ‘ਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਹੈ। ਮੀਡੀਆ ਨਾਲ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ 8 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ/ਐਸ.ਏ.ਐਸ. ਨਗਰ, 25 ਅਪ੍ਰੈਲ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਦੀ ਬਾਂਹ ਫੜਨ ਦੀ ਨੀਤੀ ਤਹਿਤ ਅੱਜ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ […]

ਪੰਜਾਬ ਦੇ ਸਕੂਲਾਂ ਲਈ ਵੱਡਾ ਫੈਸਲਾ: ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਲੱਗੀ ਮੁਕੰਮਲ ਪਾਬੰਦੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਸੂਬੇ ਦੇ ਸਾਰੇ ਸਕੂਲਾਂ ਦੇ ਅੰਦਰ ਅਤੇ ਉਹਨਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ (Energy Drinks) ਵੇਚਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹੁਣ ਕੋਈ ਵੀ ਦੁਕਾਨਦਾਰ ਜਾਂ ਕੰਟੀਨ ਮਾਲਕ ਸਕੂਲੀ ਬੱਚਿਆਂ ਨੂੰ […]