
ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੇ ਪਿੰਡ ਦੇਧਨਾ ਵਿਖੇ ਪੰਜਾਬ ਭਰ ਲਈ 509 ਨਵੇਂ ਸ਼ਾਨਦਾਰ ਖੇਡ ਮੈਦਾਨ ਲੋਕ ਅਰਪਣ ਕੀਤੇ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਰੱਖੜੀ ਦੇ ਪਵਿੱਤਰ ਤਿਉਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੀ 28 ਤਾਰੀਖ਼ ਨੂੰ ਰੱਖੜੀ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸ਼ਗਨ ਵਜੋਂ ਸਨਮਾਨ ਰਾਸ਼ੀ ਪਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਰਾਹੀਂ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ।
BhagwantMann #PunjabNews #Patiala #SportsGrounds #RanglaPunjab #PunjabGovernment #AAPPunjab #RakhiGift