
ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ‘ਤੀਆਂ’ ਦੇ ਪਵਿੱਤਰ ਤਿਉਹਾਰ ਮੌਕੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਇਲਾਕੇ ਦੀਆਂ ਮਾਵਾਂ-ਭੈਣਾਂ ਨਾਲ ਮੁਲਾਕਾਤ ਕਰਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
ਸਮਾਗਮ ਦੌਰਾਨ ਔਰਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 75.24 ਲੱਖ ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੀਆਂ ਭੈਣਾਂ ਨੂੰ ਵੀ ਰੱਖੜੀ ਦੇ ਤਿਉਹਾਰ ਤੱਕ ਇਹ ਤੋਹਫ਼ਾ ਜਲਦ ਹੀ ਮੁਹੱਈਆ ਕਰਵਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਔਰਤਾਂ ਦੀ ਆਤਮ-ਨਿਰਭਰਤਾ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ, “ਅੱਜ ਸਾਡੀਆਂ ਧੀਆਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਹ ਹੁਣ ‘ਵਿਚਾਰੀਆਂ’ ਨਹੀਂ ਸਗੋਂ ‘ਸ਼ੇਰਨੀਆਂ’ ਵਾਂਗ ਅੱਗੇ ਉੱਭਰ ਕੇ ਸਾਹਮਣੇ ਆ ਰਹੀਆਂ ਹਨ।”
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਨੂੰ ਬਹਾਲ ਰੱਖਣ ਅਤੇ ਹਰ ਘਰ ਦੀ ਕਬੀਲਦਾਰੀ ਤੇ ਆਰਥਿਕ ਬੋਝ ਨੂੰ ਸੌਖਾ ਕਰਨ ਲਈ ਦਿਨ-ਰਾਤ ਲਗਾਤਾਰ ਯਤਨਸ਼ੀਲ ਹੈ।
#BhagwantMann #TeyanFestival #Dhuri #PunjabGovernment #RakhiGift #WomenEmpowerment #PunjabNews