
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਬੇਹੱਦ ਵੱਡਾ ਅਤੇ ਤਿੱਖਾ ਬਿਆਨ ਦਿੱਤਾ ਹੈ।
ਬੀਬੀ ਜਗੀਰ ਕੌਰ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ, “ਮੈਂ MP ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਵਜੋਂ ਨਹੀਂ ਮੰਨਦੀ ਅਤੇ ਜਿਸ ਨੇ ਮੰਨਣਾ ਹੈ ਉਹ ਮੰਨ ਲਵੇ।”
ਇਸ ਦੇ ਨਾਲ ਹੀ ਉਨ੍ਹਾਂ ਨੇ ਸਵਾਲ ਚੁੱਕਦਿਆਂ ਕਿਹਾ, “ਉਸ ਨੇ ਪੰਜਾਬ ਅਤੇ ਕੌਮ ਲਈ ਕੀਤਾ ਹੀ ਕੀ ਹੈ? ਉਸ ਨੂੰ ਮੁੱਖ ਮੰਤਰੀ ਨਹੀਂ ਮੰਨਿਆ ਜਾ ਸਕਦਾ।”
ਬੀਬੀ ਜਗੀਰ ਕੌਰ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਵਲੋਂ ਇਸ ‘ਤੇ ਪ੍ਰਤੀਕਿਰਿਆਵਾਂ ਆਉਣ ਦੀ ਸੰਭਾਵਨਾ ਹੈ।
BibiJagirKaur #AmritpalSingh #PunjabNews #PunjabPolitics #KhadoorSahib #ShiromaniAkaliDal #PunjabLatestNews #BreakingNewsPunjab #PunjabPoliticalUpdates