
ਦਿੱਲੀ ਸਥਿਤ ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਮੁੱਖ ਦਫ਼ਤਰ ‘ਚ ਰਾਸ਼ਟਰੀ ਅਹੁਦੇਦਾਰਾਂ ਦੇ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੰਗਠਨਾਤਮਕ ਗਤੀਵਿਧੀਆਂ ਅਤੇ ਅਹਿਮ ਚਰਚਾਵਾਂ ਦੇ ਮੱਦੇਨਜ਼ਰ ਪਾਰਟੀ ਦੇ ਕਈ ਵੱਡੇ ਚਿਹਰੇ ਮੁੱਖ ਦਫ਼ਤਰ ਪਹੁੰਚ ਚੁੱਕੇ ਹਨ।
ਬੈਠਕ ਵਿੱਚ ਸ਼ਾਮਲ ਹੋਣ ਲਈ ਸੰਦੀਪ ਪਾਠਕ, ਸਤੀਸ਼ ਪੂਨੀਆ ਅਤੇ ਸਮ੍ਰਿਤੀ ਇਰਾਨੀ ਭਾਜਪਾ ਮੁੱਖ ਦਫ਼ਤਰ ਪਹੁੰਚੇ ਹਨ। ਇਸ ਤੋਂ ਇਲਾਵਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸੀਨੀਅਰ ਨੇਤਾ ਬਿਪਲਬ ਦੇਵ ਵੀ ਦਫ਼ਤਰ ਪਹੁੰਚ ਚੁੱਕੇ ਹਨ।
ਮਨਪ੍ਰੀਤ ਬਾਦਲ ਵੀ ਪਹੁੰਚੇ ਭਾਜਪਾ ਮੁੱਖ ਦਫ਼ਤਰ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਵੀ ਭਾਜਪਾ ਮੁੱਖ ਦਫ਼ਤਰ ਪਹੁੰਚੇ ਹਨ। ਪੰਜਾਬ ਦੀ ਰਾਜਨੀਤੀ ਦੇ ਮੱਦੇਨਜ਼ਰ ਅਤੇ ਸੰਗਠਨ ਦੀ ਮਜ਼ਬੂਤੀ ਲਈ ਉਨ੍ਹਾਂ ਦੀ ਇਸ ਫੇਰੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
#BJP #ManpreetBadal #Delhi #BJPHeadquarters #NitinNabin #SmritiIrani #SatishPoonia #SandeepPathak #VinodTawde #BiplabDeb #PunjabPolitics #NationalPolitics #BreakingNews #PunjabiNews