
ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਚਾਰ ਦਿਨਾਂ ਤੋਂ ਠੱਪ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਆਖਰਕਾਰ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ CJP ਵੱਲੋਂ ਦਿੱਤਾ ਜਾ ਰਿਹਾ ਧਰਨਾ ਖ਼ਤਮ ਹੋਣ ਤੋਂ ਤੁਰੰਤ ਬਾਅਦ ਲਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਧਰਨਾ ਸਮਾਪਤ ਹੁੰਦੇ ਹੀ ਆਮ ਲੋਕਾਂ ਅਤੇ ਪ੍ਰਦਰਸ਼ਨਕਾਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
#CJP #JantarMantar #InternetRestored #DelhiNews #PunjabiNews #BreakingNews #DelhiPolice #LatestUpdates #InternetService