Skip to main content

thepunjabilink.com

ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਗਈ ਹੈ। ਪਿਛਲੇ 4 ਦਿਨਾਂ ਤੋਂ ਸ਼ਹਿਰ ‘ਚੋਂ ਕੂੜਾ ਨਾ ਚੁੱਕੇ ਜਾਣ ਕਾਰਨ ‘ਸਮਾਰਟ ਸਿਟੀ’ ਜਾਲੰਧਰ ਦੇ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ।

ਭਗਤ ਸਿੰਘ ਚੌਂਕ ਤੋਂ ਪ੍ਰਤਾਪ ਬਾਗ ਨੂੰ ਜਾਂਦੀ ਮੁੱਖ ਸੜਕ ਪੂਰੀ ਤਰ੍ਹਾਂ ਕੂੜੇ ਦੇ ਡੰਪ ‘ਚ ਤਬਦੀਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਦਰਜਨਾਂ ਇਲਾਕਿਆਂ, ਮੁੱਖ ਬਾਜ਼ਾਰਾਂ, ਧਾਰਮਿਕ ਅਸਥਾਨਾਂ ਨੂੰ ਜਾਂਦੇ ਰਸਤਿਆਂ ਅਤੇ ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ, ਜਿਸ ਕਾਰਨ ਪੂਰੇ ਸ਼ਹਿਰ ‘ਚ ਅਸਹਿ ਬਦਬੂ ਫੈਲ ਰਹੀ ਹੈ।

ਕਈ ਥਾਵਾਂ ‘ਤੇ ਕੂੜਾ ਸੜਕਾਂ ਦੇ ਵਿਚਕਾਰ ਤੱਕ ਫੈਲ ਚੁੱਕਾ ਹੈ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਲੰਘਣ ‘ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਅਤੇ ਤਿਉਹਾਰਾਂ ਦੇ ਇਸ ਮੌਸਮ ‘ਚ ਫੈਲ ਰਹੀ ਗੰਦਗੀ ਕਾਰਨ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਸ਼ਹਿਰ ਨਿਵਾਸੀਆਂ ‘ਚ ਨਿਗਮ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਹੈ।

#JalandharNews #PunjabNews #JalandharMC #SafaiKaramchariStrike #SmartCityJalandhar #JalandharUpdates #BreakingNewsPunjab