Skip to main content

thepunjabilink.com

ਜਲੰਧਰ: ਸ਼ਹਿਰ ਦੇ ਸ਼੍ਰੀ ਗੁਰੂ ਰਵਿਦਾਸ ਚੌਂਕ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਨਾਕੇ ‘ਤੇ ਖੜ੍ਹੀ 112 ਨੰਬਰ ਪੁਲਿਸ ਮੁਲਾਜ਼ਮਾਂ ਦੀ ਬੋਲੈਰੋ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਐਨੀ ਜ਼ਬਰਦਸਤ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ ਧਮਾਕੇ ਵਰਗੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਅਤੇ ਰਾਹਗੀਰ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ। ਸੁੱਖ ਦੀ ਗੱਲ ਇਹ ਰਹੀ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੀ 112 ਨੰਬਰ ਬੋਲੈਰੋ ਗੱਡੀ ‘ਚ ਨਾਕੇ ‘ਤੇ ਤਾਇਨਾਤ ਸਨ। ਇਸੇ ਦੌਰਾਨ ਦਿਓਲ ਨਗਰ ਦਾ ਰਹਿਣ ਵਾਲਾ ਕੇਸ਼ਵ ਸ਼ਰਮਾ, ਜੋ ਆਪਣੇ ਰਿਸ਼ਤੇਦਾਰ ਨੂੰ ਏਅਰਪੋਰਟ ਛੱਡ ਕੇ ਵਾਪਸ ਆ ਰਿਹਾ ਸੀ, ਡਰਾਈਵਿੰਗ ਦੌਰਾਨ ਮੋਬਾਈਲ ਫੋਨ ‘ਤੇ ਗੱਲ ਕਰ ਰਿਹਾ ਸੀ। ਧਿਆਨ ਭਟਕਣ ਕਾਰਨ ਕਾਰ ਮੋੜਦੇ ਸਮੇਂ ਉਸ ਨੇ ਖੜ੍ਹੀ ਬੋਲੈਰੋ ‘ਚ ਸਿੱਧੀ ਟੱਕਰ ਮਾਰ ਦਿੱਤੀ।

ਦਲਬੀਰ ਸਿੰਘ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਗੱਡੀ ਦੇ ਅੰਦਰ ਹੀ ਮੌਜੂਦ ਸਨ, ਪਰ ਖ਼ੁਦਾ ਦਾ ਸ਼ੁਕਰ ਰਿਹਾ ਕਿ ਉਹ ਵਾਲ-ਵਾਲ ਬਚ ਗਏ। ਹਾਦਸੇ ਤੋਂ ਤੁਰੰਤ ਬਾਅਦ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੁਤਾਬਕ ਚਾਲਕ ਨੂੰ ਗੱਡੀ ਦਾ ਨੁਕਸਾਨ ਭਰਨ (ਰਿਪੇਅਰ ਕਰਵਾਉਣ) ਲਈ ਕਿਹਾ ਗਿਆ ਹੈ; ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

#JalandharNews #PunjabPolice #CarAccident #JalandharAccident #PunjabNews #SpeedingCar #DistractingDriving #RoadSafety #BreakingNewsPunjab