Skip to main content

thepunjabilink.com

ਜਲੰਧਰ ਦੀ ਕਾਲੀਆ ਕਲੋਨੀ ਦੇ ਪਿੱਛੇ ਸਥਿਤ ਗਦਈਪੁਰ ਨਹਿਰ ਵਿੱਚ ਗੰਦਾ ਪਾਣੀ ਸੁੱਟ ਕੇ ਉਸ ਨੂੰ ਦੂਸ਼ਿਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਨੰਬਰ 1 ਦੇ ਕੌਂਸਲਰ ਆਸ਼ੂ ਸ਼ਰਮਾ ਨੇ ਇਸ ਸਬੰਧੀ ਨਗਰ ਨਿਗਮ ਪ੍ਰਸ਼ਾਸਨ ਦਾ ਧਿਆਨ ਦਿਵਾਉਂਦਿਆਂ ਦੋਸ਼ ਲਾਇਆ ਕਿ ਕੁਝ ਸ਼ਰਾਰਤੀ ਅਨਸਰ ਲਗਾਤਾਰ ਨਹਿਰ ਵਿੱਚ ਗੰਦਾ ਪਾਣੀ ਪਾ ਰਹੇ ਹਨ, ਜਿਸ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਇਸ ਕਾਰਨ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਣ ਦਾ ਖਦਸ਼ਾ ਬਣਿਆ ਹੋਇਆ ਹੈ।

ਕੌਂਸਲਰ ਆਸ਼ੂ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਜਲੰਧਰ ਦੇ ਮੇਅਰ ਪਾਸੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਇਸ ਘਿਨਾਉਣੇ ਕੰਮ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇਗਾ।

ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣਾ ਪ੍ਰਸ਼ਾਸਨ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਹਿਰਾਂ ਅਤੇ ਜਨਤਕ ਥਾਵਾਂ ‘ਤੇ ਗੰਦਗੀ ਫੈਲਾਉਣ ਤੋਂ ਗੁਰੇਜ਼ ਕਰਨ ਅਤੇ ਜੇਕਰ ਕੋਈ ਅਜਿਹਾ ਕਰਦਾ ਦਿਖਾਈ ਦੇਵੇ ਤਾਂ ਤੁਰੰਤ ਇਸ ਦੀ ਸੂਚਨਾ ਸਬੰਧਤ ਵਿਭਾਗ ਨੂੰ ਦੇਣ।

#JalandharNews #WaterPollution #GadaipurCanal #JalandharMC #EnvironmentIssue #AshuSharma #PunjabNews #CleanJalandhar