
ਪੰਜਾਬੀ ਸਿਨੇਮਾ ਦੇ ਮਸ਼ਹੂਰ ਹਾਸਰਸ ਅਦਾਕਾਰ ਅਤੇ ਸਵਰਗੀ ਜਸਵਿੰਦਰ ਸਿੰਘ ਭੱਲਾ ਜੀ ਦੀ ਪਹਿਲੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਦੇ ਬੇਟੇ ਅਤੇ ਅਦਾਕਾਰ ਪੁਖਰਾਜ ਭੱਲਾ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਦਰਸ਼ਨ-ਇਸ਼ਨਾਨ ਕਰਨ ਤੋਂ ਬਾਅਦ ਪਰਿਵਾਰ ਨੇ ਗੁਰੂ ਘਰ ਦੀਆਂ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਸਵ. ਜਸਵਿੰਦਰ ਭੱਲਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਪੁਖਰਾਜ ਭੱਲਾ ਨੇ ਇਸ ਮੌਕੇ ਕਿਹਾ ਕਿ ਭੱਲਾ ਸਾਹਿਬ ਦੀਆਂ ਯਾਦਾਂ ਅਤੇ ਉਨ੍ਹਾਂ ਦਾ ਆਸ਼ੀਰਵਾਦ ਹਮੇਸ਼ਾ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਨਾਲ ਰਹੇਗਾ।
#JaswinderBhalla #PukhrajBhalla #SriHarmandirSahib #Amritsar #JaswinderBhallaDeathAnniversary #PunjabiCinema #Pollywood