Skip to main content

thepunjabilink.com

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੂਰੀ ਤਰ੍ਹਾਂ ਖੋਲ੍ਹਣ ਅਤੇ ਸੰਗਤਾਂ ਦੀ ਸੁਵਿਧਾ ਲਈ ਵੱਡਾ ਉਪਰਾਲਾ ਕੀਤਾ ਹੈ। ਉਹਨਾਂ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਹਾਈਕਮੀਸ਼ਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ। ਉਹਨਾਂ ਨੇ ਪਾਸਪੋਰਟ ਦੀ ਸ਼ਰਤ ਵਿੱਚ ਛੋਟ ਦੇਣ, ਸੰਗਤਾਂ ਦੀ ਰੋਜ਼ਾਨਾ ਗਿਣਤੀ ਵਧਾਉਣ ਅਤੇ ਪਰਮਿਟ ਪ੍ਰਕਿਰਿਆ ਨੂੰ ਆਸਾਨ ਬਣਾਉਣ ਬਾਰੇ ਚਰਚਾ ਕੀਤੀ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਦੁਨੀਆ ਭਰ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਪਾਕਿਸਤਾਨੀ ਹਾਈਕਮੀਸ਼ਨ ਦੇ ਅਧਿਕਾਰੀਆਂ ਨੇ ਇਸ ਸਬੰਧੀ ਹਾਂਪੱਖੀ ਹੁੰਗਾਰਾ ਭਰਦਿਆਂ ਮਾਮਲੇ ਨੂੰ ਉੱਚ ਪੱਧਰ ‘ਤੇ ਵਿਚਾਰਨ ਦਾ ਭਰੋਸਾ ਦਿੱਤਾ।

#KartarpurCorridor #advharjindersinghdhami #KartarpurSahib #SGPC #SikhNews #PunjabiNews #GurdwaraKartarpurSahib #PakistanHighCommission #SikhSangat