
ਲੁਧਿਆਣਾ:
ਪਵਿੱਤਰ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਚੱਲ ਰਹੀ ਸਫ਼ਾਈ ਮੁਹਿੰਮ ਤਹਿਤ ਅੱਜ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-vੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ 38ਵੀਂ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਦਰਿਆ ਦੀ ਸਫ਼ਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਮੌਜੂਦਾ ਸਥਿਤੀ ਅਤੇ ਪ੍ਰਗਤੀ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਪ੍ਰਸ਼ਾਸਨ ਵੱਲੋਂ ਇਸ ਮਹੱਤਵਪੂਰਨ ਅਤੇ ਪਵਿੱਤਰ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਸਰਕਾਰੀ ਵਿਭਾਗਾਂ ਸਮੇਤ ਆਮ ਲੋਕਾਂ ਨੂੰ ਵੀ ਅੱਗੇ ਆਉਣ ਅਤੇ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਮੀਟਿੰਗ ਵਿੱਚ ਇਹ ਮੁੱਖ ਅਧਿਕਾਰੀ ਰਹੇ ਹਾਜ਼ਰ:
ਇਸ ਅਹਿਮ ਮੀਟਿੰਗ ਵਿੱਚ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸ਼ਾਮਲ ਸਨ:
- ਅਮਿਤ ਬੈਂਬੀ (ਵਧੀਕ ਡਿਪਟੀ ਕਮਿਸ਼ਨਰ – ADC)
- ਅਮਨਪ੍ਰੀਤ ਸਿੰਘ (ਸੰਯੁਕਤ ਕਮਿਸ਼ਨਰ, ਨਗਰ ਨਿਗਮ)
- ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ
- ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਨੁਮਾਇੰਦੇ
- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੇ ਅਧਿਕਾਰੀ
- ਡੇਰੀਆਂ ਵਿੱਚੋਂ ਗੋਬਰ ਚੁੱਕਣ ਲਈ ਨਿਯੁਕਤ ਕੀਤੇ ਗਏ ਵਿਸ਼ੇਸ਼ ਠੇਕੇਦਾਰ
ਪ੍ਰਸ਼ਾਸਨ ਦਾ ਸੁਨੇਹਾ: ਬੁੱਢੇ ਦਰਿਆ ਦੀ ਸਫ਼ਾਈ ਸਿਰਫ਼ ਪ੍ਰਸ਼ਾਸਨਿਕ ਕੰਮ ਨਹੀਂ, ਬਲਕਿ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਦੀ ਸਫ਼ਲਤਾ ਲਈ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
LudhianaNews #BudhaDariya #BudhaNallahCleanliness #PunjabGovernment #LudhianaAdministration #EnvironmentPunjab #CleanPunjab #PunjabNews #LudhianaUpdates