Skip to main content

thepunjabilink.com

ਅਪਰਾਧ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 01 ਦੇ ਇਲਾਕੇ ‘ਚ ਹੋਏ ਕਤਲ ਦੇ ਮਾਮਲੇ ਨੂੰ ਮਹਿਜ਼ 24 ਘੰਟਿਆਂ ਦੇ ਅੰਦਰ ਸੁਲਝਾ ਲਿਆ। ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਪਾਸੋਂ ਭਾਰੀ ਮਾਤਰਾ ਵਿੱਚ ਨਜਾਇਜ਼ ਅਸਲਾ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

  • 01 ਪਿਸਤੌਲ (32 ਬੋਰ)
  • 01 ਪਿਸਤੌਲ (30 ਬੋਰ)
  • 06 ਜਿੰਦਾ ਰੌਂਦ
  • 1.5 ਕਿੱਲੋ ਹੈਰੋਇਨ
  • ਡਰੱਗ ਮਨੀ

ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਅਸਲਾ ਅਤੇ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ।

#LudhianaPolice #PunjabPolice #CrimeNews #LudhianaNews #BreakingNews #PunjabCrime #ActionAgainstCrime #DrugFreePunjab